ਕਿਸਾਨਾਂ ਦੀ ਗ੍ਰਿਫਤਾਰੀ ਦਾ ਮੁੱਦਾ ਹਾਈਕੋਰਟ ਪਹੁੰਚਿਆ
ਕਿਸਾਨਾਂ ਦੀ ਗ੍ਰਿਫਤਾਰੀ ਦਾ ਮੁੱਦਾ ਹਾਈਕੋਰਟ ਪਹੁੰਚਿਆ
The issue of farmers' arrest reached the High Court.
Farmers Protest: ਕਿਸਾਨਾਂ ਦੇ ਸ਼ੰਭੂ ਤੇ ਖਨੌਰੀ ਮੋਰਚੇ ਨੂੰ ਬਲਡੋਜ਼ਰਾਂ ਨਾਲ ਕੁਚਲਣ ਤੇ ਕਿਸਾਨ ਲੀਡਰਾਂ ਦੀ ਗ੍ਰਿਫਤਾਰੀ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਕਿਸਾਨ ਲੀਡਰਾਂ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਗਿਆ ਹੈ। ਇਸ ਸਬੰਧੀ ਅੱਜ ਪੰਜਾਬ ਦੇ ਡੀਜੀਪੀ ਆਪਣਾ ਸਪਸ਼ਟੀਕਰਨ ਦੇਣਗੇ। ਹਾਈਕੋਰਟ ਵੱਲੋਂ ਇਹ ਕਾਰਵਾਈ ਭਾਰਤੀ ਕਿਸਾਨ ਯੂਨੀਅਨ ਦੋਆਬਾ ਵੱਲੋਂ ਦਾਇਰ ਪਟੀਸ਼ਨ ਉਪਰ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਹੋਰ ਕਿਸਾਨਾਂ ਨੂੰ ਪੰਜਾਬ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦੇ ਮਾਮਲੇ ਦੀ ਸੁਣਵਾਈ ਅੱਜ ਸੋਮਵਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਹੋ ਰਹੀ ਹੈ। ਡੀਜੀਪੀ ਅਦਾਲਤ ਵਿੱਚ ਸਟੇਟਸ ਰਿਪੋਰਟ ਦਾਇਰ ਕਰਨਗੇ। ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਮੁਖੀ ਗੁਰਮੁਖ ਸਿੰਘ ਨੇ 21 ਮਾਰਚ ਨੂੰ ਇੱਕ ਪਟੀਸ਼ਨ ਦਾਇਰ ਕਰਕੇ ਕਿਸਾਨਾਂ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਸੀ।






















