ਕਾਮਰੇਡ ਬਲਵਿੰਦਰ ਸਿੰਘ ਸੰਧੂ ਦੇ ਕਾਤਲਾਂ ਦੀ ਹੋਈ ਪਛਾਣ

ਸ਼ੌਰਯਾ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੇ ਕਾਤਲਾਂ ਦੀ ਪਛਾਣ ਹੋ ਗਈ ਹੈ। ਬੀਤੇ ਸੋਮਵਾਰ ਤਰਨ ਤਾਰਨ ਪੁਲਿਸ ਨੇ ਕਤਲ ਮਾਮਲੇ 'ਚ ਕੁਝ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਜਿਨ੍ਹਾਂ ਦੀ ਮਦਦ ਨਾਲ ਪੁਲਿਸ ਨੇ ਇਸ ਕਤਲ ਦੀ ਗੁੱਥੀ ਨੂੰ ਸੁਲਝਾਅ ਲਿਆ ਹੈ। ਕੁਝ ਦਿਨ ਪਹਿਲਾਂ ਬਲਵਿੰਦਰ ਦੇ ਸੰਭਾਵੀ ਕਾਤਲਾਂ ਦੀ CCTV ਫੁਟੇਜ ਵੀ ਸਾਹਮਣੇ ਆਈ ਸੀ। ਇਹ ਫੁਟੇਜ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ-1 ਤੇ ਜਲੰਧਰ ਨੇੜੇ ਦਾ ਸੀ। ਹੁਣ ਇਸ ਪੂਰੇ ਮਾਮਲੇ ਦਾ ਖੁਲਾਸਾ ਕਰਦੇ ਹੋਏ ਪੁਲਿਸ ਨੇ ਕਾਮਰੇਡ ਬਲਵਿੰਦਰ ਸਿੰਘ ਦੇ ਕਾਤਲਾਂ ਦੀ ਪਛਾਣ ਦੱਸੀ ਹੈ।

JOIN US ON

Telegram
Sponsored Links by Taboola