ਮਲੇਰਕੋਟਲਾ ਦੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਪਰਿਵਾਰ ਦੀ ਆਖ਼ਰੀ ਬੇਗ਼ਮ ਦਾ ਹੋਇਆ ਦਿਹਾਂਤ
ਮਲੇਰਕੋਟਲਾ ਦੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਪਰਿਵਾਰ ਦੀ ਆਖ਼ਰੀ ਬੇਗ਼ਮ ਦਾ ਹੋਇਆ ਦਿਹਾਂਤ
ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣਵਾਉਣ ’ਤੇ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਪਰਿਵਾਰ ਦੀ ਆਖ਼ਰੀ ਬੇਗਮ ਮੁਨਵਰ ਨਿਸਾ ਅਕਾਲ ਚਲਾਣੇ ਕਰ ਗਏ ਹਨ
ਉਹਨਾਂ ਦਾ ਅੱਜ 27 ਅਕਤੂਬਰ 2023 ਨੂੰ ਦੇਹਾਂਤ ਹੋ ਗਿਆ।
ਪਿਛਲੇ ਦਿਨਾਂ ਤੋਂ ਤਬੀਅਤ ਖਰਾਬ ਹੋਣ ਦੇ ਚਲਦਿਆਂ ਅੱਜ ਉਨ੍ਹਾਂ ਹਜ਼ਰਤ ਹਲੀਮਾ ਹਸਪਤਾਲ ਚ ਆਖਰੀ ਸਾਹ ਲਏ।
ਦੱਸ ਦਈਏ ਕਿ ਬੇਗਮ ਮੁਨੱਬਰ ਨਿਸ਼ਾ ਦੀ ਉਮਰ 100 ਸਾਲ ਤੋਂ ਉੱਪਰ ਸੀ ਤੇ ਰਾਜਸਥਾਨ ਦੀ ਟਾਂਕ ਰਿਆਸਤ ਨਾਲ ਸੰਬੰਧਿਤ ਸਨ|
ਮਲੇਰਕੋਟਲਾ ਵਿਖੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਆਖਰੀ ਨਵਾਬ ਇਫਤਖਾਰ ਅਲੀ ਖਾਨ ਦੀ ਪਤਨੀ ਬਣ ਕੇ ਮਲੇਰਕੋਟਲਾ ਆਏ ਸਨ। ਉਹਨਾਂ ਦੇ ਦਿਹਾਂਤ ਤੋਂ ਬਾਅਦ ਮਲੇਰਕੋਟਲਾ ਦਾ ਨਵਾਬੀ ਖਾਨਦਾਨ ਖ਼ਤਮ ਹੋ ਗਿਆ।
ਉਹਨਾਂ ਦੀ ਸੇਵਾ ਸੰਭਾਲ ਕਰ ਰਹੇ ਜਨਾਬ ਮੁਹੰਮਦ ਮਹਿਮੂਦ ਨੇ ਦੱਸਿਆ ਕਿ ਪਿਛਲੇ ਇੱਕ ਹਫਤੇ ਤੋਂ ਬੇਗਮ ਇਨਫੈਕਸ਼ਨ ਅਤੇ ਵਾਇਰਲ ਨਾਲ ਪੀੜਤ ਸਨ ਜਿਨਾਂ ਨੂੰ ਇਸ ਬਿਮਾਰੀ ਦੇ ਚਲਦਿਆਂ ਹਜ਼ਰਤ ਹਲੀਮਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਅੱਜ ਸਵੇਰੇ ਤੜਕੇ 4 ਵਜੇ ਉਹਨਾਂ ਆਖਰੀ ਸਾਹ ਲਏ।
ਨਵਾਬ ਸ਼ੇਰ ਮੁਹੰਮਦ ਖਾਨ ਸਾਹਿਬ ਨੇ ਸਰਹਿੰਦ ਦੇ ਸੂਬੇਦਾਰ ਵਜ਼ੀਰ ਖਾਨ ਵੱਲੋਂ ਛੋਟੇ ਸਾਹਿਬਜ਼ਾਦਿਆਂ ਤੇ ਕੀਤੇ ਜ਼ੁਲਮ ਦੇ ਖਿਲਾਫ ਆਵਾਜ਼ ਉਠਾਈ ਸੀ ਜਿਸ ਕਰਕੇ ਇਹ ਨਵਾਬ ਦੀ ਵੰਸ਼ ਅਤੇ ਮਲੇਰਕੋਟਲੇ ਦੇ ਮੁਸਲਿਮ ਲੋਕ ਹਮੇਸ਼ਾ ਸਿੱਖਾਂ ਲਈ ਸਤਿਕਾਰ ਦਾ ਪਾਤਰ ਬਣੇ ਰਹੇ .