CM Bhagwant Mann | CM ਮਾਨ ਨੂੰ ਪੈਰਿਸ ਜਾਣ ਦੀ ਨਹੀਂ ਮਿਲੀ ਇਜਾਜ਼ਤ !

Continues below advertisement

CM Bhagwant Mann | CM ਮਾਨ ਨੂੰ ਪੈਰਿਸ ਜਾਣ ਦੀ ਨਹੀਂ ਮਿਲੀ ਇਜਾਜ਼ਤ ! 
ਵਫ਼ਦ ਨੇ ਅੱਜ ਤੋਂ 9 ਅਗਸਤ ਤੱਕ ਕਰਨਾ ਸੀ ਫਰਾਂਸ ਦੌਰਾ
ਹਾਕੀ ਟੀਮ ਦਾ ਉਤਸ਼ਾਹ ਵਧਾਉਣ ਲਈ ਪੈਰਿਸ ਜਾਣਾ ਚਾਹੁੰਦੇ ਸਨ ਮਾਨ 

ਕੇਂਦਰ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੈਰਿਸ ਨਹੀਂ ਜਾਣ ਦਿੱਤਾ। 
ਸੀਐਮ ਮਾਨ ਨੇ ਅੱਜ ਪੈਰਿਸ ਲਈ ਉਡਾਣ ਭਰਨੀ ਸੀ ਪਰ ਕੇਂਦਰ ਵੱਲੋਂ ਉਨ੍ਹਾਂ ਨੂੰ ਇਜਾਜ਼ਤ ਨਹੀਂ ਦਿੱਤੀ ਗਈ। 
ਵਿਦੇਸ਼ ਮੰਤਰਾਲੇ ਨੇ ਮਾਨ ਨੂੰ ਪੈਰਿਸ ਜਾਣ ਦੀ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ। 
ਸੂਤਰਾਂ ਮੁਤਾਬਕ ਸੁਰੱਖਿਆ ਕਾਰਨਾਂ ਕਰਕੇ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। 
CM  ਮਾਨ ਓਲੰਪਿਕ ਵਿੱਚ ਭਾਗ ਲੈਣ ਵਾਲੀ ਹਾਕੀ ਟੀਮ ਦਾ ਉਤਸ਼ਾਹ ਵਧਾਉਣ ਲਈ ਪੈਰਿਸ ਜਾਣਾ ਚਾਹੁੰਦੇ ਸਨ।
ਮੁੱਖ ਮੰਤਰੀ ਦੀ ਤਰਫੋਂ ਵਿਦੇਸ਼ ਮੰਤਰਾਲੇ ਨੂੰ ਕਈ ਦਿਨਾਂ ਤੋਂ ਇਜਾਜ਼ਤ ਲਈ ਪੱਤਰ ਲਿਖਿਆ ਗਿਆ ਸੀ। 
ਪਰ ਕੇਂਦਰ ਸਰਕਾਰ ਨੇ ਸੀਐਮ ਮਾਨ ਨੂੰ ਇਸ ਦੀ ਇਜਾਜ਼ਤ ਨਹੀਂ ਦਿੱਤੀ। 
ਜਾਣਕਾਰੀ ਮੁਤਾਬਕ ਪੈਰਿਸ ਜਾਣ ਵਾਲੇ ਵਫ਼ਦ ’ਚ ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ, ਮੁੱਖ ਸਕੱਤਰ ਅਨੁਰਾਗ ਵਰਮਾ, ਪ੍ਰਮੁੱਖ ਸਕੱਤਰ ਵੀਕੇ ਸਿੰਘ ਅਤੇ ਹੋਰ ਕਈ ਅਧਿਕਾਰੀਆਂ ਦੇ ਨਾਮ ਸ਼ਾਮਲ ਸਨ।
ਸੀਐਮ ਭਗਵੰਤ ਮਾਨ ਨੇ 3 ਅਗਸਤ ਤੋਂ 9 ਅਗਸਤ ਤੱਕ ਫਰਾਂਸ ਦਾ ਦੌਰਾ ਕਰਨਾ ਸੀ। 
ਪੈਰਿਸ ਓਲੰਪਿਕ ਵਿਚ ਖੇਡ ਰਹੀ ਭਾਰਤੀ ਹਾਕੀ ਟੀਮ ਦੇ ਕੁੱਲ 19 ਖਿਡਾਰੀਆਂ 'ਚ ਦਸ ਪੰਜਾਬੀ ਹਨ।
ਹਾਕੀ ਟੀਮ ਦੀ ਕਪਤਾਨੀ ਅਤੇ ਉਪ ਕਪਤਾਨੀ ਵੀ ਪੰਜਾਬ ਦੇ ਖਿਡਾਰੀਆਂ ਕੋਲ ਹੈ। 
ਇਸ ਲਈ ਸੀਐਮ ਮਾਨ ਪੈਰਿਸ ਵਿੱਚ ਜਾ ਕੇ ਆਪਣੇ ਖਿਡਾਰੀਆਂ ਨੂੰ ਹੱਲ੍ਹਾਸ਼ੇਰੀ ਦੇਣਾ ਚਾਹੁੰਦੇ ਸਨ। 
ਸੂਤਰਾਂ ਅਨੁਸਾਰ ਕੇਂਦਰ ਸਰਕਾਰ ਨੇ ਜ਼ੁਬਾਨੀ ਤੌਰ ’ਤੇ ਇਹ ਤਰਕ ਵੀ ਦਿੱਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਵੀ ਰਾਜਸੀ ਪ੍ਰਵਾਨਗੀ ਲੈਣ ਵਾਸਤੇ ਕਾਫ਼ੀ ਦੇਰੀ ਨਾਲ ਪੱਤਰ ਭੇਜਿਆ ਗਿਆ। ਦੋ ਦਿਨ ਪਹਿਲਾਂ ਹੀ ਸੂਬਾ ਸਰਕਾਰ ਨੇ ਪ੍ਰਕਿਰਿਆ ਸ਼ੁਰੂ ਕੀਤੀ ਸੀ। 
ਪੱਤਰ ਅਨੁਸਾਰ ਮੁੱਖ ਮੰਤਰੀ ਦੀ ਅਗਵਾਈ ਵਾਲੇ ਵਫ਼ਦ ਦੇ ਦੋ ਮੁੱਖ ਮਕਸਦ ਦੱਸੇ ਗਏ ਹਨ ਜਿਨ੍ਹਾਂ ਵਿਚ ਪਹਿਲਾ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨਾ ਅਤੇ ਦੂਜਾ ਪੰਜਾਬ ਵਿੱਚ ਨਿਵੇਸ਼ ਲਈ ਕੌਮਾਂਤਰੀ ਮੰਚ ’ਤੇ ਸੰਭਾਵਨਾਵਾਂ ਦੀ ਤਲਾਸ਼ ਕਰਨਾ ਸ਼ਾਮਲ ਸਨ |
ਲੇਕਿਨ CM ਮਾਨ ਨੂੰ ਇਜਾਜ਼ਤ ਨਹੀਂ ਮਿਲੀ |
ਉਥੇ ਹੀ ਕੇਂਦਰ ਦੇ ਇਸ ਫੈਸਲੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਤੀਕਿਰਿਆ ਵੀ ਆਈ ਹੈ 
ਉਨ੍ਹਾਂ PM ਮੋਦੀ ਤੇ ਨਿਸ਼ਾਨਾ ਕਸਿਆ ਹੈ 
ਜਿਨ੍ਹਾਂ ਦਾ ਕਹਿਣਾ ਹੈ ਕਿ ਉਹ ਆਪਣੇ ਨਿੱਜੀ ਖਰਚੇ ’ਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨ ਵਾਸਤੇ ਪੈਰਿਸ ਜਾਣਾ ਚਾਹੁੰਦੇ ਸਨ। 
ਲੇਕਿਨ ਨਰਿੰਦਰ ਮੋਦੀ ਇਕੱਲੇ ਹੀ ਵਿਦੇਸ਼ ਜਾਣਾ ਚਾਹੁੰਦੇ ਹਨ ਤੇ ਪ੍ਰਧਾਨ ਮੰਤਰੀ ਨਹੀਂ ਚਾਹੁੰਦੇ ਕਿ ਕੌਮਾਂਤਰੀ ਮੰਚ ’ਤੇ ਕੋਈ ਦੂਜਾ ਵਿਅਕਤੀ ਦੇਸ਼ ਦੀ ਨੁਮਾਇੰਦਗੀ ਕਰੇ। 
ਉਨ੍ਹਾਂ ਸਾਫ਼ ਕੀਤਾ ਕਿ ਜਿਉਂ ਹੀ ਭਾਰਤੀ ਹਾਕੀ ਟੀਮ ਦੀਆਂ ਜਿੱਤਾਂ ਦਾ ਸਿਲਸਿਲਾ ਤੁਰਿਆ ਸੀ , ਉਦੋਂ ਹੀ ਉਨ੍ਹਾਂ ਨੇ ਦੌਰੇ ਲਈ ਅਪਲਾਈ ਕਰ ਦਿੱਤਾ ਸੀ।
ਮਾਨ ਨੇ ਕਿਹਾ ਕਿ ਉਨ੍ਹਾਂ ਕੋਲ ਡਿਪਲੋਮੈਟਿਕ ਪਾਸਪੋਰਟ ਹੈ ਪਰ ਫਿਰ ਵੀ ਉਨ੍ਹਾਂ ਨੂੰ ਇਜਾਜ਼ਤ ਨਹੀਂ ਦਿੱਤੀ ਗਈ - ਇਸ ਪਿੱਛੇ ਰਾਜਸੀ ਜਾਂ ਸਿਆਸੀ ਕਾਰਨ ਹੋ ਸਕਦੇ ਹਨ |

Continues below advertisement

JOIN US ON

Telegram