Ajnala News | ਸਹੁਰਿਆਂ ਤੋਂ ਤੰਗ ਨਵ-ਵਿਆਹੁਤਾ ਨੇ ਕੀਤੀ ਖੁਦਕੁਸ਼ੀ !!!
Ajnala News | ਸਹੁਰਿਆਂ ਤੋਂ ਤੰਗ ਨਵ-ਵਿਆਹੁਤਾ ਨੇ ਕੀਤੀ ਖੁਦਕੁਸ਼ੀ !!!
#Ajnala #suicide #abplive
ਅਜਨਾਲਾ ਦੇ ਵਿਚ ਇਕ ਨਵ ਵਿਆਹੁਤਾ ਵੱਲੋਂ ਆਪਣੇ ਸਹੁਰੇ ਘਰ ਵਿਚ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਮ੍ਰਿਤਕਾ ਦੀ ਪਹਿਚਾਣ ਨਵਦੀਪ ਕੌਰ ਵਜੋਂ ਹੋਈ ਹੈ | ਜਿਸਦਾ 5 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ
ਮ੍ਰਿਤਕਾ ਦੇ ਪਰਿਵਾਰ ਨੇ ਸਹੁਰੇ ਪਰਿਵਾਰ ਉੱਤੇ ਲੜਕੀ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ
ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦੀ ਸੀ |
ਤੇ ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਉਸਨੇ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਲੀਲਾ ਸਮਾਪਤ ਕਰ ਲਈ
ਪਰਿਵਾਰ ਮੁਤਾਬਕ ਮ੍ਰਿਤਕਾ ਦੇ ਸਰੀਰ ਉੱਤੇ ਕਾਫੀ ਸੱਟਾਂ ਵੀ ਲੱਗੀਆਂ ਹੋਈਆਂ ਸਨ। ਜਿਸ ਤੋਂ ਸਾਬਤ ਹੁੰਦਾ ਹੈ ਕਿ ਲੜਕੀ ਦੀ ਕੁੱਟਮਾਰ ਵੀ ਕੀਤੀ ਗਈ ਸੀ।
ਘਟਨਾ ਤੋਂ ਬਾਅਦ ਸਹੁਰਾ ਪਰਿਵਾਰ ਫ਼ਰਾਰ ਹੋ ਗਿਆ
ਫਿਲਹਾਲ ਪੁਲਿਸ ਵਲੋਂ ਸਹੁਰੇ ਪਰਿਵਾਰ ਦੇ 5 ਮੈਂਬਰਾਂ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ
ਤੇ ਲਾਸ਼ ਨੂੰ ਕਬਜ਼ੇ ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ






















