Faridkot jail ਤੋਂ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਜਾਰੀ
ਏਬੀਪੀ ਸਾਂਝਾ
Updated at:
26 Oct 2022 02:10 PM (IST)
Download ABP Live App and Watch All Latest Videos
View In AppPunjab News: ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਕੈਦੀਆਂ ਤੇ ਹਵਾਲਾਤੀਆਂ ਤੋਂ ਮੋਬਾਈਲ ਫੋਨ ਬਰਾਮਦ ਹੋਣ ਦਾ ਸਿਲਸਿਲਾ ਜਾਰੀ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਇੱਕ ਵਾਰ ਫਿਰ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਦੌਰਾਨ ਦੋ ਟੱਚ ਸਕਰੀਨ ਤੇ 7 ਕੀਪੈਡ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ, ਇਸ ਸਬੰਧੀ ਜੇਲ੍ਹ ਪ੍ਰਸ਼ਾਸ਼ਨ ਦੀ ਸ਼ਿਕਾਇਤ ਤੇ ਇੱਕ ਕੈਦੀ ਤੇ 5 ਹਵਾਲਾਤੀਆਂ ਸਣੇ ਨਾਮਲੂਮਾਂ ਖਿਲਾਫ ਥਾਣਾ ਕੋਤਵਾਲੀ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਾਲ ਜਨਵਰੀ ਮਹੀਨੇ ਤੋਂ ਲੈ ਕੇ ਹੁਣ ਤਕ 400 ਮੋਬਾਈਲ ਫੋਨ ਬਰਾਮਦ ਕੀਤੇ ਜਾ ਚੁੱਕੇ ਹਨ।