ਪੜਚੋਲ ਕਰੋ
ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ,ਸੰਗਰੂਰ ਦੇ ਬਰਨਾਲਾ ਚੌਕ ਤੋਂ ਸ਼ੁਰੂ ਕਰਨਗੇ ਮਾਰਚ
ਪੰਜ ਅਕਤੂਬਰ ਨੂੰ ਹੋਣ ਵਾਲੀ ਕਾਂਗਰਸ ਰੈਲੀ ਦੀ ਸ਼ੁਰੂਆਤ ਸੰਗਰੂਰ ਤੋਂ ਕੀਤੀ ਜਾਵੇਗੀ। ਇਸ ਤੋਂ ਬਾਅਦ ਜਿੱਥੇ 12 ਵਜੇ ਭਵਾਨੀਗੜ੍ਹ ਵਿਖੇ ਜਨਤਕ ਮੀਟਿੰਗ ਹੋਵੇਗੀ।ਖੇਤੀ ਕਾਨੂੰਨਾਂ ਦੇ ਵਿਰੋਧ ਦੇ ਨਾਂਅ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤਿੰਨ ਦਿਨਾਂ ਪੰਜਾਬ ਦੌਰੇ 'ਤੇ ਹਨ। ਅੱਜ ਯਾਨੀ ਕਿ ਸੋਮਵਾਰ ਰਾਹੁਲ ਦੇ ਪੰਜਾਬ ਦੌਰੇ ਦਾ ਦੂਜਾ ਦਿਨ ਹੈ। ਅੱਜ ਦੇ ਦਿਨ ਦਾ ਕਾਂਗਰਸ ਦਾ ਰੋਡਮੈਪ ਇਸ ਤਰ੍ਹਾਂ ਰਹੇਗਾ।ਪੰਜ ਅਕਤੂਬਰ ਨੂੰ ਹੋਣ ਵਾਲੀ ਕਾਂਗਰਸ ਰੈਲੀ ਦੀ ਸ਼ੁਰੂਆਤ ਸੰਗਰੂਰ ਤੋਂ ਕੀਤੀ ਜਾਵੇਗੀ। ਇਸ ਤੋਂ ਬਾਅਦ ਜਿੱਥੇ 12 ਵਜੇ ਭਵਾਨੀਗੜ੍ਹ ਵਿਖੇ ਜਨਤਕ ਮੀਟਿੰਗ ਹੋਵੇਗੀ। ਇਸ ਤੋਂ ਬਾਅਦ ਦੁਪਹਿਰ ਇਕ ਵਜੇ ਭਵਾਨੀਗੜ੍ਹ ਤੋਂ ਸਮਾਣਾ ਤਕ ਟ੍ਰੈਕਟਰ ਮਾਰਚ ਕੱਢਿਆ ਜਾਵੇਗਾ।
ਹੋਰ ਵੇਖੋ






















