SKM ਵਲੋਂ CM ਹਾਊਸ ਦਾ ਘਿਰਾਓ! | Farmers | Paddy | SKM | Bhagwant Maan
SKM ਵਲੋਂ CM ਹਾਊਸ ਦਾ ਘਿਰਾਓ! | Farmers | Paddy | SKM | Bhagwant Maan
ਇਸ ਤੋਂ ਇਲਾਵਾ ਮੀਟਿੰਗ ਵਿੱਚ ਈਪੀਐਫ ਦੇ 50 ਕਰੋੜ ਰੁਪਏ ਦੇ ਬਕਾਇਆ ਦੇ ਮੁੱਦੇ 'ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸੀਐਮ ਨੇ ਕਿਹਾ ਕਿ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ। ਸੀਐਮ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਇਸ ਮਾਮਲੇ ਵਿੱਚ ਐਫਸੀਆਈ ਨਾਲ ਕਾਨੂੰਨੀ ਲੜਾਈ ਲੜਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਹ ਆੜ੍ਹਤੀਆਂ ਦੀਆਂ ਮੰਗਾਂ ਪ੍ਰਤੀ ਗੰਭੀਰ ਹਨ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਮੀਟਿੰਗ ਚੰਗੇ ਮਾਹੌਲ ਵਿੱਚ ਹੋਈ।
ਸੀਐਮ ਭਗਵੰਤ ਮਾਨ ਦੀ ਅਗਵਾਈ ਵਿੱਚ ਦੁਪਹਿਰ 12 ਵਜੇ ਸ਼ੁਰੂ ਹੋਈ ਇਹ ਮੀਟਿੰਗ 2 ਵਜੇ ਤੱਕ ਜਾਰੀ ਰਹੀ। ਇਸ ਵਿੱਚ ਕਿਸਾਨਾਂ ਦੇ ਹਰ ਮਸਲੇ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਮੂਹ ਅਧਿਕਾਰੀ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ 52 ਮੈਂਬਰ ਹਾਜ਼ਰ ਸਨ।
ਸੀ ਐਮ ਭਗਵੰਤ ਮਾਨ ਨੇ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਟਵੀਟ ਕੀਤਾ ਕਿ "ਆੜ੍ਹਤੀਆਂ ਦੀਆਂ ਮੰਗਾਂ ਨੂੰ ਜਲਦ ਕੇਂਦਰ ਸਰਕਾਰ ਮੂਹਰੇ ਚੁੱਕਿਆ ਜਾਵੇਗਾ, ਲੋੜ ਪੈਣ 'ਤੇ ਕਾਨੂੰਨੀ ਚਾਰਾਜੋਈ ਵੀ ਕੀਤੀ ਜਾਵੇਗੀ,ਆੜ੍ਹਤੀਆਂ ਨੇ ਮੈਨੂੰ ਖ਼ਰੀਦ ਸੁਚਾਰੂ ਤਰੀਕੇ ਨਾਲ ਕਰਨ ਦਾ ਭਰੋਸਾ ਦਿੱਤਾ,ਜੇਕਰ ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਪੰਜਾਬ ਸਰਕਾਰ ਉਹਨਾਂ ਨਾਲ ਖੜੀ ਹੈ"