ਪੰਜਾਬ ਦੇ ਤਹਿਸੀਲਦਾਰਾਂ ਦੀ ਹੜਤਾਲ ਖ਼ਤਮ, ਹੁਣ ਸੋਮਵਾਰ ਤੋਂ ਰਜਿਸਟਰੀਆਂ ਦਾ ਕੰਮ ਹੋਵੇਗਾ ਸ਼ੁਰੂ

ਪੰਜਾਬ ਦੇ ਤਹਿਸੀਲਦਾਰਾਂ ਦੀ ਹੜਤਾਲ ਖ਼ਤਮ, ਹੁਣ ਸੋਮਵਾਰ ਤੋਂ ਰਜਿਸਟਰੀਆਂ ਦਾ ਕੰਮ ਹੋਵੇਗਾ ਸ਼ੁਰੂ

 ਪੰਜਾਬ ਦੇ ਤਹਿਸੀਲਦਾਰਾਂ (Tehsildar ) ਵੱਲੋਂ ਸੋਮਵਾਰ ਨੂੰ ਕੀਤਾ ਜਾਣ ਵਾਲੀ ਹੜਤਾਲ ਨੂੰ ਵਾਪਸ ਲੈ ਲਿਆ ਗਿਆ ਹੈ। ਇਹ ਫ਼ੈਸਲਾ ਐਤਵਾਰ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ (brahm shankar jimpa) ਤੇ ਤਹਿਸਲੀਦਾਰ ਯੂਨੀਅਨ ਦੇ ਲੀਡਰਾਂ ਵਿਚਾਲੇ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਉੱਥੇ ਹੀ ਕੈਬਨਿਟ ਮੰਤਰੀ ਨੇ ਕਿਹਾ ਕਿ ਤਹਿਸੀਲਦਾਰਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ ਪਰ ਨਿਯਮਾਂ ਦੀ ਪਾਲਣਾ ਵੀ ਜ਼ਰੂਰੀ ਹੈ।

ਜਾਣੋ ਕਿਉਂ ਕੀਤਾ ਜਾ ਰਹੀ ਹੜਤਾਲ ?

ਦੱਸ ਦਈਏ ਕਿ ਪੰਜਾਬ ਦੇ ਤਹਿਸੀਲਦਾਰਾਂ ਨੇ ਤੈਅ ਕੀਤਾ ਸੀ ਕਿ 19 ਅਗਸਤ ਤੋਂ ਲੈ ਕੇ 21 ਅਗਸਤ ਤੱਕ ਉਹ ਹੜਤਾਲ ਉੱਤੇ ਰਹਿਣਗੇ ਕਿਉਂ ਕਈ ਅਜਿਹੇ ਮੁੱਦੇ ਹਨ ਜਿਨ੍ਹਾਂ ਨੂੰ ਲੈ ਕੇ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ ਹੈ। ਜਿਵੇਂ ਹੀ ਇਹ ਮਾਮਲਾ ਸਾਹਮਣਾ ਆਇਆ ਤਾਂ ਐਤਵਾਰ ਨੂੰ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਥੇਬੰਦੀ ਦੀ ਲੀਡਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਬਹੁਤ ਹੀ ਜ਼ਰੂਰੀ ਮਹਿਕਮਾ ਹੈ, ਇਸ ਲਈ ਸਾਡੀ ਇਹ ਕੋਸ਼ਿਸ਼ ਹੈ ਕਿ ਅਫ਼ਸਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਉੱਤੇ ਪੂਰਾ ਕੀਤਾ ਜਾਵੇਗਾ।

JOIN US ON

Telegram
Sponsored Links by Taboola