Amritpal Singh ਤੋਂ CM Bhagwant Maan ਨੂੰ ਖ਼ਤਰਾ ! NSA ਲਗਾਉਣ ਦੀ ਦੱਸੀ ਵਜਾਹ |
ਪੰਜਾਬ ਸਰਕਾਰ ਨੇ ਕਰੀਬ ਡੇਢ ਸਾਲ ਤੋਂ ਡਿਬਰੂਗੜ੍ਹ ਜੇਲ 'ਚ ਬੰਦ ਖਡੂਰ ਸਾਹਿਬ ਦੇ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ 'ਤੇ ਮੁੜ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਲਗਾਉਣ ਸਬੰਧੀ ਅਦਾਲਤ 'ਚ ਜਵਾਬ ਦਰਜ ਕੀਤਾ ਹੈ। ਇਸ ਵਿੱਚ ਸਰਕਾਰ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਮੁਲਜ਼ਮ ਸੂਬੇ ਦੀ ਕਾਨੂੰਨ ਵਿਵਸਥਾ ਲਈ ਗੰਭੀਰ ਖਤਰਾ ਹਨ। ਉੱਥੇ ਹੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਜਾਨ ਨੂੰ ਵੀ ਖਤਰਾ ਹੈ।
ਇਸ ਗੱਲ ਨੂੰ ਮਜਬੂਤੀ ਨਾਲ ਪੇਸ਼ ਕਰਨ ਲਈ ਪੁਲਿਸ ਵੱਲੋਂ ਕੁਝ ਵੀਡੀਓ ਕਲਿੱਪਾਂ ਦਾ ਵੀ ਹਵਾਲਾ ਦਿੱਤਾ ਗਿਆ ਹੈ। ਜਿਸ ਵਿੱਚ ਦੋਸ਼ੀ ਇਹ ਕਹਿੰਦੇ ਨਜ਼ਰ ਆ ਰਹੇ ਹਨ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਵੀ ਉਹੀ ਹਾਲ ਹੋਵੇਗਾ ਜੋ ਸਾਬਕਾ ਸੀਐਮ ਬੇਅੰਤ ਸਿੰਘ ਹੋਇਆ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 3 ਅਕਤੂਬਰ ਨੂੰ ਤੈਅ ਕੀਤੀ ਜਾਵੇਗੀ। ਇਸ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਅੰਮ੍ਰਿਤਪਾਲ ਸਿੰਘ 'ਤੇ NSA ਲਗਾਉਣ ਸਬੰਧੀ ਸਾਰਾ ਰਿਕਾਰਡ ਅਦਾਲਤ ਵਿੱਚ ਪੇਸ਼ ਕਰੇਗੀ।






















