Punjab Heatwave alert | ਪੰਜਾਬ 'ਚ ਮੁੜ ਆਸਮਾਨੋਂ ਵਰ੍ਹਨ ਲੱਗੀ ਅੱਗ,ਅਗਲੇ ਚਾਰ ਦਿਨਾਂ ਤੱਕ ਪਵੇਗੀ ਅੱਤ ਦੀ ਗਰਮੀ
Punjab Heatwave alert | ਪੰਜਾਬ 'ਚ ਮੁੜ ਆਸਮਾਨੋਂ ਵਰ੍ਹਨ ਲੱਗੀ ਅੱਗ,ਅਗਲੇ ਚਾਰ ਦਿਨਾਂ ਤੱਕ ਪਵੇਗੀ ਅੱਤ ਦੀ ਗਰਮੀ
ਪੰਜਾਬ 'ਚ ਮੁੜ ਆਸਮਾਨੋਂ ਅੱਗ ਵਰ੍ਹਨ ਲੱਗੀ ਹੈ।
ਲੋਕਾਂ ਨੂੰ ਅਗਲੇ ਚਾਰ ਦਿਨਾਂ ਤੱਕ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ।
ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਅੱਜ ਆਸਮਾਨੋਂ ਅੱਗ ਵਰ੍ਹ ਰਹੀ ਹੈ। ਲੁਧਿਆਣਾ ਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਭਿਆਨਕ ਗਰਮੀ ਪੈ ਰਹੀ।
ਮੌਸਮ ਵਿਭਾਗ ਵੱਲੋਂ ਇਨ੍ਹਾਂ ਦੋਵਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਸੂਬੇ ਦੇ 21 ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਤਾਪਮਾਨ 43 ਡਿਗਰੀ ਨੂੰ ਪਾਰ ਕਰ ਗਿਆ ਹੈ।
ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ।
ਇਸ ਦੌਰਾਨ ਮੌਸਮ ਵਿਭਾਗ ਨੇ ਅੱਜ 21 ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ।
ਇਨ੍ਹਾਂ ਵਿੱਚੋਂ 19 ਲਈ ਯੈਲੋ ਅਲਰਟ ਤੇ ਦੋ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ 17 ਜੂਨ ਤੱਕ ਲੋਕਾਂ ਨੂੰ ਲੂ ਤੇ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ।
ਇਸ ਦੇ ਨਾਲ ਹੀ ਸੂਬੇ ਵਿੱਚ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਹੀ ਬਿਜਲੀ ਦੀ ਖਪਤ ਵਧ ਗਈ ਹੈ।
ਵੀਰਵਾਰ ਨੂੰ ਬਿਜਲੀ ਦੀ ਵੱਧ ਤੋਂ ਵੱਧ ਮੰਗ 15,379 ਮੈਗਾਵਾਟ ਨੂੰ ਛੂਹ ਗਈ, ਜੋ ਇਸ ਸੀਜ਼ਨ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਹੈ।
ਹਾਲਾਂਕਿ ਇਸ ਦੌਰਾਨ ਰਾਹਤ ਹੀ ਖਬਰ ਵੀ ਆਈ ਹੈ।
ਮੌਸਮ ਵਿਭਾਗ ਅਨੁਸਾਰ ਮਾਨਸੂਨ 27 ਜੂਨ ਤੱਕ ਪੰਜਾਬ ਵਿਚ ਦਸਤਕ ਦੇਵੇਗਾ। ਮਾਨਸੂਨ ਆਪਣੇ ਤੈਅ ਸਮੇਂ ਉਤੇ ਪਹੁੰਚ ਰਿਹਾ ਹੈ। ਵਿਭਾਗ ਅਨੁਮਾਨ ਅਨੁਸਾਰ 27 ਤੋਂ ਚੰਡੀਗੜ੍ਹ ਸਮੇਤ ਪੰਜਾਬ ਹਰਿਆਣਾ ‘ਚ ਮਾਨਸੂਨ ਦੇ ਆਉਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਇਸ ਤਰੀਕ ਤੋਂ ਪੰਜਾਬ ਵਿਚ ਮਾਨਸੂਨ ਸਰਗਰਮ ਹੋ ਜਾਵੇਗੀ।
ਇਸ ਸਮੇਂ ਦੌਰਾਨ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।