ਆਪ, ਕਾਂਗਰਸ ਤੇ ਅਕਾਲੀ ਦਲ ਵਿਚਾਲੇ ਸਖ਼ਤ ਮੁਕਾਬਲਾ, ਮੰਡੀ ਬਰੀਵਾਲਾ ਨਗਰ ਪੰਚਾਇਤ ਲਈ ਵੋਟਿੰਗ ਜਾਰੀ,
ਆਪ, ਕਾਂਗਰਸ ਤੇ ਅਕਾਲੀ ਦਲ ਵਿਚਾਲੇ ਸਖ਼ਤ ਮੁਕਾਬਲਾ, ਮੰਡੀ ਬਰੀਵਾਲਾ ਨਗਰ ਪੰਚਾਇਤ ਲਈ ਵੋਟਿੰਗ ਜਾਰੀ,
Tough competition between AAP, Congress and Akali Dal, voting continues for Mandi Bariwala Nagar Panchayat.
Muktsar (Ashphaq Dhuddy )
ਅੱਜ ਜਿਲ੍ਹਾਂ ਸ੍ਰੀ ਮੁਕਤਸਰ ਸਾਹਿਬ ਦੇ ਮੰਡੀ ਬਰੀਵਾਲਾ ਵਿਖੇ ਨਗਰ ਪੰਚਾਇਤ ਦੇ ਸਾਰੇ 11 ਵਾਰਡਾਂ ਲਈ ਅੱਜ ਵੋਟਾਂ ਪੈਣਗੀਆਂ। ਬੀਤੇ ਕੱਲ੍ਹ ਸ਼ੁੱਕਰਵਾਰ ਨੂੰ ਹੀ ਪੋਲਿੰਗ ਟੀਮਾਂ ਮਸ਼ੀਨਾਂ ਦੇ ਬੂਥਾਂ ਤੇ ਪਹੁੰਚ ਗਈਆਂ ਸਨ। ਅੱਜ ਸਖ਼ਤ ਸੁਰੱਖਿਆ ਦੇ ਵਿਚਕਾਰ ਵੋਟਿੰਗ ਹੋਵੇਗੀ। ਵੋਟਿੰਗ ਪ੍ਰਕਿਰਿਆ ਸਵੇਰੇ ਸੱਤ ਵਜੇ ਸ਼ੁਰੂ ਹੋਵੇਗੀ ਅਤੇ ਸ਼ਾਮ ਚਾਰ ਵਜੇ ਤੱਕ ਜਾਰੀ ਰਹੇਗੀ। ਅੱਜ ਦੇ ਦਿਨ ਦੇਰ ਸ਼ਾਮ ਤੱਕ ਵੋਟਾਂ ਦੀ ਗਿਣਤੀ ਤੋਂ ਬਾਅਦ ਚੋਣ ਨਤੀਜੇ ਐਲਾਨੇ ਜਾਣਗੇ। ਕੁੱਲ 38 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਆਪ, ਕਾਂਗਰਸ ਤੇ ਅਕਾਲੀ ਦਲ ਵਿਚਾਲੇ ਸਖ਼ਤ ਮੁਕਾਬਲਾ ਦੇਖਣ ਨੂੰ ਮਿਲ ਸਕਦਾ ਹੈ। ਉੱਥੇ ਹੀ ਭਾਜਪਾ ਅਤੇ ਆਜ਼ਾਦ ਉਮੀਦਵਾਰ ਉਪਰੋਕਤ ਤਿੰਨਾਂ ਪਾਰਟੀਆਂ ਲਈ ਚੁਣੌਤੀ ਪੈਦਾ ਕਰ ਸਕਦੇ ਹਨ। ਸ਼ੁੱਕਰਵਾਰ ਨੂੰ ਐਸਐਸਪੀ ਤੁਸ਼ਾਰ ਗੁਪਤਾ ਦੀ ਅਗਵਾਈ 'ਚ ਪੁਲੀਸ ਨੇ ਸੁਰੱਖਿਆ ਦੇ ਮੱਦੇਨਜ਼ਰ ਬਰੀਵਾਲਾ 'ਚ ਫਲੈਗ ਮਾਰਚ ਕੱਢਿਆ। ਆਪ ਵੱਲੋਂ 11, ਕਾਂਗਰਸ ਦੇ 8, ਅਕਾਲੀ ਦਲ ਅਤੇ ਭਾਜਪਾ ਦੇ 6-6 ਅਤੇ 7 ਆਜ਼ਾਦ ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਦੀ ਜਿੱਤ ਦਾ ਫੈਸਲਾ ਬਰੀਵਾਲਾ ਦੇ ਕੁੱਲ 6623 ਵੋਟਰ ਕਰਨਗੇ। ਇੱਥੇ 3,578 ਪੁਰਸ਼ ਵੋਟਰ ਅਤੇ 3,045 ਮਹਿਲਾ ਵੋਟਰ ਹਨ। ਪੋਲਿੰਗ ਸਟੇਸ਼ਨਾਂ 'ਤੇ ਬਜ਼ੁਰਗਾਂ ਅਤੇ ਅਪਾਹਜਾਂ ਲਈ ਵੀਲ ਚੇਅਰ ਦਾ ਪ੍ਰਬੰਧ ਹੋਵੇਗਾ।