Sangrur 'ਚ ਵਾਪਰਿਆ ਦਰਦਨਾਕ ਹਾਦਸਾ, ਕਰੰਟ ਲੱਗਣ ਨਾਲ ਪਿਓ-ਪੁੱਤ ਦੀ ਮੌਤ

Continues below advertisement

Sangrur Father-Son Died: ਪੰਜਾਬ ਦੇ ਸੰਗਰੂਰ 'ਚ ਦਰਦਨਾਕ ਹਾਦਸਾ ਵਾਪਰਿਆ ਹੈ। ਦਰਅਸਲ ਇੱਥੇ ਇੱਕ ਹੱਸਦਾ-ਖੇਡਦਾ ਪਰਿਵਾਰ ਕੁਝ ਹੀ ਮਿੰਟਾਂ ਵਿੱਚ ਤਬਾਹ ਹੋ ਗਿਆ। ਗਾਂ ਦੇ ਵੱਛੇ ਨੂੰ ਬਚਾਉਣ ਦੇ ਚੱਕਰ ਵਿੱਚ ਪਿਓ-ਪੁੱਤ ਦੀ ਮੌਤ ਹੋ ਗਈ ਹੈ। ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ ਹੈ। ਪਰਿਵਾਰਕ ਮੈਂਬਰਾਂ ਦਾ ਬੁਰਾ ਹਾਲ ਹੈ। ਮ੍ਰਿਤਕ ਦਾ ਪਿਤਾ ਪੁਲਿਸ ਮੁਲਾਜ਼ਮ ਸੀ। ਪਿਓ-ਪੁੱਤ ਦੀ ਮੌਤ ਤੋਂ ਬਾਅਦ ਘਰ 'ਚ ਸਿਰਫ ਪੁਲਸ ਅਧਿਕਾਰੀ ਦੀ ਪਤਨੀ ਹੀ ਬਚੀ ਹੈ। ਹਾਲ ਹੀ 'ਚ ਉਨ੍ਹਾਂ ਨੇ ਆਪਣੀ ਬੇਟੀ ਦਾ ਵਿਆਹ ਕੀਤਾ ਹੈ। ਵਿਆਹ ਤੋਂ ਬਾਅਦ ਬੇਟੀ ਕੈਨੇਡਾ ਚਲੀ ਗਈ।

Continues below advertisement

JOIN US ON

Telegram