ਬਰਨਾਲਾ 'ਚ ਮਰਹੂਮ ਕਵੀ ਸੁਰਜੀਤ ਸਿੰਘ ਪਾਤਰ ਨੂੰ ਦਿੱਤੀ ਜਾਏਗੀ ਸ਼ਰਧਾਂਜਲੀ
ਬਰਨਾਲਾ 'ਚ ਮਰਹੂਮ ਕਵੀ ਸੁਰਜੀਤ ਸਿੰਘ ਪਾਤਰ ਨੂੰ ਦਿੱਤੀ ਜਾਏਗੀ ਸ਼ਰਧਾਂਜਲੀ
ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ ਹੋਈ,
ਅਕਾਲ ਚਲਾਣਾ ਕਰ ਗਏ ਪ੍ਰਸਿੱਧ ਲੇਖਕ ਡਾ: ਸੁਰਜੀਤ ਪਾਤਰ ਨੂੰ ਪਦਮ ਸ੍ਰੀ ਨਾਲ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਗਿਆ।
ਮੀਟਿੰਗ ਵਿੱਚ ਡਾ: ਸੁਰਜੀਤ ਪਾਤਰ ਨੂੰ ਯਾਦ ਕੀਤਾ ਗਿਆ, ਲੋਕ ਸੰਘਰਸ਼ ਅਤੇ ਪੰਜਾਬੀਅਤ ਵਿੱਚ ਪਾਏ ਯੋਗਦਾਨ ਨੂੰ ਯਾਦ ਕੀਤਾ ਗਿਆ।
9 ਜੂਨ ਨੂੰ ਬਰਨਾਲਾ ਦੀ ਦਾਣਾ ਮੰਡੀ ਵਿੱਚ ਵੱਡਾ ਇਕੱਠ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ ਜਾਵੇਗਾ।
ਇਸ ਮੌਕੇ ਬੋਲਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਲਾਮ ਕਾਫਿਲਾ ਦੇ ਸਬੰਧ ਵਿਚ 9 ਜੂਨ ਨੂੰ ਬਰਨਾਲਾ ਵਿਖੇ ਇਕ ਵਿਸ਼ਾਲ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਉੱਘੇ ਕਵੀ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ |