Big Breaking | ਤੇਲ ਟੈਂਕਰ ਆਪਰੇਟਰਾਂ ਵੱਲੋਂ ਧਰਨਾ ਖ਼ਤਮ, ਆਮ ਵਾਂਗ ਮਿਲੇਗਾ ਤੇਲ | Don't be Panic
Big Breaking | ਤੇਲ ਟੈਂਕਰ ਆਪਰੇਟਰਾਂ ਵੱਲੋਂ ਧਰਨਾ ਖ਼ਤਮ, ਆਮ ਵਾਂਗ ਮਿਲੇਗਾ ਤੇਲ | Don't be Panic
#jalandhar #Strike #truckdriver #abplive
ਜਲੰਧਰ ਦੇ ਇੰਡੀਅਨ ਆਇਲ ਟਰਮੀਨਲ ਵਿਖੇ ਤੇਲ ਟੈਂਕਰ ਆਪਰੇਟਰਾਂ ਵੱਲੋਂ ਧਰਨਾ ਖਤਮ
ਡਿਪਟੀ ਕਮਿਸ਼ਨਰ ਤੇ ਐਸ ਐਸ ਪੀ ਨਾਲ ਮੀਟਿੰਗ ਪਿੱਛੋਂ ਲਿਆ ਫ਼ੈਸਲਾ
ਲੋਕ ਘਬਰਾਹਟ ਵਿੱਚ ਆ ਕੇ ਪੰਪਾਂ 'ਤੇ ਭੀੜ ਨਾ ਕਰਨ
ਜਲੰਧਰ ਦੇ ਇੰਡੀਅਨ ਆਇਲ ਟਰਮੀਨਲ ਵਿਖੇ ਤੇਲ ਟੈਂਕਰ ਆਪਰੇਟਰਾਂ ਵੱਲੋਂ ਧਰਨਾ ਖਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ |
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦਾ ਕਹਿਣਾ ਹੈ ਕਿ ਜ਼ਿਲ੍ਹੇ ਵਿੱਚ ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਪ੍ਰਸ਼ਾਸਨ ਵੱਲੋਂ ਸਾਰੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੈਟਰੋਲ-ਡੀਜ਼ਲ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਅਤੇ ਲੋਕ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿੱਚ ਆ ਕੇ ਖਰੀਦਦਾਰੀ ਕਰਨ ਨਾ ਜਾਣ।
ਦੱਸ ਦਈਏ ਕਿ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਸਮੇਤ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ ਨਾਲ ਮੀਟਿੰਗ ਕੀਤੀ। ਜਿਸ ਦੌਰਾਨ ਕੰਪਨੀਆਂ ਨੂੰ ਅੰਦਰੂਨੀ ਪ੍ਰਬੰਧਾਂ ਰਾਹੀਂ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਕਿ ਟਰਾਂਸਪੋਰਟਰਾਂ ਦੀ ਹੜਤਾਲ ਕਾਰਨ ਪੈਟਰੋਲ-ਡੀਜ਼ਲ ਅਤੇ ਐਲ.ਪੀ.ਜੀ. ਸਪਲਾਈ ਪ੍ਰਭਾਵਿਤ ਨਾ ਹੋਵੇ।