ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ

Continues below advertisement

Giani Harpreet Singh Gets Z Category security: ਪੰਜਾਬ ਦੇ ਹਾਲਾਤਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ Z ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਹੈ। ਜਥੇਦਾਰ ਹਰਪ੍ਰੀਤ ਸਿੰਘ ਨੂੰ ਸੀਆਰਪੀਐਫ ਵੱਲੋਂ ਇਹ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਇਸ ਸਬੰਧੀ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸੂਤਰਾਂ ਮੁਤਾਬਕ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਗਈ ਸੀ, ਉਨ੍ਹਾਂ ਦੀ ਸੁਰੱਖਿਆ ਵਿੱਚ ਛੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸੀ ਜਿਨ੍ਹਾਂ ਨੂੰ ਘਟਾ ਕੇ ਤਿੰਨ ਕਰ ਦਿੱਤਾ ਗਿਆ ਸੀ। ਬਾਅਦ ਵਿੱਚ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਸੀ ਕਿ ਉਹ ਬਾਕੀ ਰਹਿੰਦੇ 3 ਸੁਰੱਖਿਆ ਮੁਲਾਜ਼ਮਾਂ ਨੂੰ ਵੀ ਸੂਬਾ ਸਰਕਾਰ ਨੂੰ ਵਾਪਸ ਕਰ ਰਹੇ ਹਨ ਕਿਉਂਕਿ ਉਹ ਸੂਬਾ ਸਰਕਾਰ ਤੋਂ ਸੁਰੱਖਿਆ ਨਹੀਂ ਚਾਹੁੰਦੇ। ਉਨ੍ਹਾਂ ਦੀ ਸੁਰੱਖਿਆ ਲਈ ਪੰਜਾਬ ਦੇ ਨੌਜਵਾਨ ਹੀ ਕਾਫੀ ਹਨ।

Continues below advertisement

JOIN US ON

Telegram