Uppal Farm Girl ਮਾਮਲੇ 'ਚ ਨਵਾਂ ਮੋੜ; ਕੁੜੀ ਨੇ ਸਾਹਮਣੇ ਆ ਕਹੀ ਵੱਡੀ ਗੱਲ
ਜਿਲ੍ਹਾ ਜਲੰਧਰ ਦੀ ਰਹਿਣ ਵਾਲੀ ਹੈ, ਨੂੰ ਦੋ ਲੜਕਿਆਂ ਵੱਲੋਂ ਨਸ਼ੀਲਾ ਪਦਾਰਥ ਪਿਲਾ ਕੇ ਉਸ ਨਾਲ ਬਲਾਤਕਾਰ ਕੀਤਾ ਗਿਆ ਸੀ। ਉਸ ਦੀ ਅਸ਼ਲੀਲ ਵੀਡੀਓ ਬਣਾਈ ਗਈ ਅਤੇ ਇਹ ਵੀਡੀਓ ਸੋਸ਼ਲ ਮੀਡਆ ‘ਤੇ ਵੀ ਵਾਇਰਲ ਕੀਤੀ ਗਈ, ਜੋ ਕਿ ਇੱਕ ਬਹੁੱਤ ਹੀ ਸੰਗੀਨ ਮਾਮਲਾ ਸੀ। ਇਸ ਸਬੰਧੀ ਪੰਜਾਬ ਰਾਜ ਕਮਿਸ਼ਨ ਤਹਿਤ ਸੋ-ਮੋਟੋ ਲਿਆ ਗਿਆ ਸੀ।
ਇਸਦੇ ਨਾਲ ਹੀ ਇਹ ਜਾਣਕਾਰੀ ਵੀ ਸਾਹਮਣੇ ਆਈ ਸੀ, ਕਿ ਦੋਸ਼ੀ ਪ੍ਰਭਜੀਤ ਸਿੰਘ ਦੀ ਗੁਰਮਨਜੋਤ ਨਾਲ ਮੰਗਣੀ ਹੋਈ ਸੀ। ਹਾਲਾਂਕਿ ਵਿਆਹ ਤੋਂ ਪਹਿਲਾਂ ਹੀ ਉਸਨੇ ਲੜਕੀ ਨੂੰ ਨਸ਼ੀਲਾ ਪਦਾਰਥ ਦੇਣ ਤੋਂ ਬਾਅਦ ਉਸਦਾ ਅਸ਼ਲੀਲ ਵੀਡੀਓ ਬਣਾ ਕੇ ਇੰਟਰਨੈੱਟ ਉੱਪਰ ਵਾਈਰਲ ਕਰ ਦਿੱਤਾ ਸੀ। ਜਿਸਦੇ ਕਈ ਵੀਡੀਓ ਕਲਿੱਪ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋ ਗਏ ਸਨ। ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਸੀ ਅਤੇ ਹੁਣ ਦੋਹਾਂ ਪਰਿਵਾਰਾਂ ਵਿਚਾਲੇ ਸਮਝੌਤਾ ਹੋ ਗਿਆ ਹੈ।

















