Farmer Protest| ਕਿਉਂ ਰੋਕੇ ਨੇ ਕਿਸਾਨਾਂ ਦੇ ਰਾਹ, ਖੱਟਰ ਸਰਕਾਰ ਨੂੰ ਅਦਾਲਤ ਲਾ ਚੁੱਕੀ ਫਟਕਾਰ, ਅੱਜ ਫਿਰ ਸੁਣਵਾਈ
Farmer Protest| ਕਿਉਂ ਰੋਕੇ ਨੇ ਕਿਸਾਨਾਂ ਦੇ ਰਾਹ, ਖੱਟਰ ਸਰਕਾਰ ਨੂੰ ਅਦਾਲਤ ਲਾ ਚੁੱਕੀ ਫਟਕਾਰ, ਅੱਜ ਫਿਰ ਸੁਣਵਾਈ
#FarmerProtest #FarmerProtest2024 #Haryana #Delhi #Police #Punjab
#Delhichalo #shambhuborder #Farmers #Protest #sarwansinghpandher #piyushgoyal #arjunmunda #kuldeepdhaliwal #cmmann #bjp #pmmodi #delhichalo #farmersprotest2024 #delhiFarmersprotest #patilapolice #haryanapoliceupdate #abpsanjha
ਦਿੱਲੀ ਜਾਣ ਲਈ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੇ ਰਾਹ ਰੋਕਣ ਅਤੇ ਵਿਰੋਧ ਪ੍ਰਦਰਸ਼ਨ ਦੀ ਆਜ਼ਾਦੀ ਖੋਹਣ ਦੇ ਮਾਮਲੇ ਵਿੱਚ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸੁੜਵਾਈ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਹੋਈ ਸੁਣਵਾਈ ਵਿੱਚ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਝਾੜ ਵੀ ਲਾਈ ਅਤੇ ਅਪਡੇਟਿਡ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਪੰਜਾਬ, ਹਰਿਆਣਾ, ਦਿੱਲੀ ਅਤੇ ਕੇਂਦਰ ਸਰਕਾਰ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਹੈ।ਇਸ ਮਾਮਲੇ ਦੀ ਸੁਣਵਾਈ ਕਾਰਜਕਾਰੀ ਚੀਫ਼ ਜਸਟਿਸ ਜੀਐਸ ਸੰਧਾਵਾਲੀਆ ਅਤੇ ਜਸਟਿਸ ਲੁਪਿਤਾ ਬੈਨਰਜੀ ਦੀ ਬੈਂਚ ਵੱਲੋਂ ਕੀਤੀ ਜਾ ਰਹੀ ਹੈ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਸਰਕਾਰਾਂ ਨੂੰ ਕਿਹਾ ਹੈ ਕਿ ਮੌਲਿਕ ਅਧਿਕਾਰਾਂ ਵਿੱਚ ਸੰਤੁਲਨ ਹੋਣਾ ਚਾਹੀਦਾ ਹੈ। ਕਿਸਾਨਾਂ ਅਤੇ ਆਮ ਲੋਕਾਂ ਦੇ ਆਪਣੇ ਹੱਕ ਹਨ। ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਇਸ ਮਾਮਲੇ ਨੂੰ ਸੁਲਝਾਉਣ।