Punjab 'ਚ ਵੱਖ-ਵੱਖ ਥਾਵਾਂ 'ਤੇ ED ਦੀ ਛਾਪੇਮਾਰੀ
Continues below advertisement
ED Raids in Punjab and Delhi: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਾਨਸਾ ਵਿੱਚ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਮੁਲਾਜ਼ਮ ਰਾਜ ਕੁਮਾਰ ਦੇ ਘਰ ਛਾਪਾ ਮਾਰਿਆ ਹੈ। ਟੀਮ ਘਰ ਦੀ ਤਲਾਸ਼ੀ ਲੈ ਰਹੀ ਹੈ। ਇਸ ਤੋਂ ਇਲਾਵਾ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ ਦੇ ਮਾਮਲੇ ਵਿੱਚ ਅੱਜ ਫ਼ਰੀਦਕੋਟ, ਲੁਧਿਆਣਾ ਤੇ ਚੰਡੀਗੜ੍ਹ ਸਣੇ ਦੇਸ਼ ’ਚ 35 ਥਾਵਾਂ ’ਤੇ ਛਾਪੇ ਮਾਰੇ। ਸੂਤਰਾਂ ਮੁਤਾਬਕ ਈਡੀ ਨੇ ਮੁੱਖ ਤੌਰ 'ਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਵੱਖ-ਵੱਖ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਉਸ ਦੀ ਕੰਪਨੀ ਨੇ ਦਿੱਲੀ ਵਿੱਚ ਕਈ ਸ਼ਰਾਬ ਦੇ ਠੇਕਿਆਂ ਲਈ ਬੋਲੀ ਲਗਾਈ ਸੀ ਤੇ ਉਹ ਚਲਾ ਰਹੀ ਸੀ।
Continues below advertisement
Tags :
PUNJAB PunjabNews CMBhagwantMann AAPparty Punjabupdate LudhianaED ChandigarhED LiquorbusinessmanDeepMalhotra