Bribery Case ਨਿਪਟਾਉਣ ਲਈ 11 ਲੱਖ ਰੁਪਏ ਮੰਗਣ ਵਾਲਾ Vigilance ਨੇ ਕੀਤਾ ਕਾਬੂ

Continues below advertisement

Fazilka: ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ, ਪੰਜਾਬ ਵੱਲੋਂ ਅੱਜ ਇੱਕ ਪ੍ਰਾਇਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ ਤਰਫੋਂ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਤਲਾਸ਼ੀ ਦੌਰਾਨ ਉਸ ਕੋਲੋਂ .32 ਬੋਰ ਦਾ ਇੱਕ ਰਿਵਾਲਵਰ, 1 ਕਾਰ ਅਤੇ 2 ਮੋਬਾਈਲ ਬਰਾਮਦ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪ੍ਰਾਇਵੇਟ ਵਿਅਕਤੀ ਸੁਖਜਿੰਦਰ ਸਿੰਘ ਵਾਸੀ ਪਿੰਡ ਚੱਕ ਰੋੜੀਵਾਲਾ (ਤੰਬੂਵਾਲਾ), ਤਹਿਸੀਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਨੂੰ ਸੰਦੀਪ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਸੰਦੀਪ ਸਿੰਘ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਕੇਸ ਦੇ ਨਿਪਟਾਰੇ ਲਈ ਦੋਸ਼ੀ ਸੁਖਜਿੰਦਰ ਸਿੰਘ ਪੁਲਿਸ ਅਧਿਕਾਰੀਆਂ ਤਰਫੋਂ ਉਸ ਕੋਲੋਂ 15 ਲੱਖ ਰੁਪਏ ਰਿਸ਼ਵਤ ਵਜੋਂ ਮੰਗ ਰਿਹਾ ਸੀ ਪਰ ਸੌਦਾ 11 ਲੱਖ ਰੁਪਏ 'ਚ ਤੈਅ ਹੋ ਗਿਆ। ਸ਼ਿਕਾਇਤਕਰਤਾ ਸੰਦੀਪ ਸਿੰਘ ਜੂਨੀਅਰ ਇੰਜੀਨੀਅਰ ਸਵਰਨ ਰਾਣੀ ਦਾ ਭਰਾ ਹੈ।

Continues below advertisement

JOIN US ON

Telegram