Vijay Kumar Janjua ਨੇ ਪੰਜਾਬ ਦੇ 41ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ
Continues below advertisement
Vijay Kumar Janjua: 1989 ਬੈਚ ਦੇ ਆਈ.ਏ.ਐਸ. ਅਧਿਕਾਰੀ ਵਿਜੇ ਕੁਮਾਰ ਜੰਜੂਆ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਦਾ ਅਹੁਦਾ ਸੰਭਾਲ ਲਿਆ।ਸ੍ਰੀ ਜੰਜੂਆ ਨੇ ਅਨਿਰੁੱਧ ਤਿਵਾੜੀ ਦੀ ਥਾਂ ਪੰਜਾਬ ਦੇ ਨਵੇਂ ਮੁੱਖ ਸਕੱਤਰ ਦਾ ਅਹੁਦਾ ਸਾਂਭਿਆ ਜਿਨ੍ਹਾਂ ਨੂੰ ਹੁਣ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ ਦਾ ਡਾਇਰੈਕਟਰ ਜਨਰਲ ਲਗਾਇਆ ਹੈ। ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਜੰਜੂਆ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪਰਸੋਨਲ ਤੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਸੰਭਾਲਣਗੇ।
Continues below advertisement