ਇੰਝ ਹੁੰਦੇ ਨੇ ਵੱਡੇ ਬੱਸ ਹਾਦਸੇ....ਬੱਸ ਚਲਾਉਂਦੇ ਸਮੇਂ ਰੀਲਾਂ ਦੇਖਦੇ ਡਰਾਈਵਰ| Viral Video| Trending Video|

ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਮੀਂਹ ਪੈਣ ਅਤੇ ਬੱਦਲ ਫਟਣ ਦੀਆਂ ਘਟਨਾਵਾਂ ਕਾਰਨ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਜਾਣ ਦੇ ਸਿੱਟੇ ਵਜੋਂ ਬਿਆਸ ਦਰਿਆ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ ਤੇ ਇਸ ਕਾਰਨ ਨੇੜਲੇ ਪਿੰਡਾਂ ਅਤੇ ਖੇਤਾਂ ਵਿਚ ਪਾਣੀ ਭਰ ਗਿਆ ਅਤੇ ਪਾਣੀ ਧੁੱਸੀ ਬੰਨ੍ਹ ਨੂੰ ਲੱਗ ਚੁੱਕਾ ਹੈ।

ਅਧਿਕਾਰੀਆਂ ਦੀ ਰਿਪੋਰਟ ਅਨੁਸਾਰ ਅੱਜ ਬਾਅਦ ਦੁਪਹਿਰ ਤਿੰਨ ਵਜੇ ਤੱਕ 1.22000 ਕਿਊਸਿਕ ਪਾਣੀ ਚੱਲ ਰਿਹਾ ਸੀ ਅਤੇ ਪਾਣੀ ਦੇ ਹੋਰ ਵਧਣ ਦੇ ਅਸਾਰ ਹਨ। ਇਸ ਸਬੰਧੀ ਉੱਥੇ ਤਾਇਨਾਤ ਗੇਜ ਮੀਟਰ ਰੀਡਰ ਉਮੈਦ ਕੁਮਾਰ ਨੇ ਦੱਸਿਆ ਕਿ ਕੱਲ੍ਹ ਸ਼ਾਮ 6 ਵਜੇ ਤੱਕ ਬਿਆਸ ਦਰਿਆ ਵਿਚ ਪਾਣੀ ਦਾ ਵਹਾਅ 1,05000 ਕਿਊਸਿਕ ਸੀ ਜੋ ਕਿ ਖ਼ਤਰੇ ਦੇ ਨਿਸ਼ਾਨ ਉਪਰ ਹੈ, ਜਿਸ ਕਾਰਨ ਯੈਲੋ ਅਲਰਟ ਕੀਤਾ ਹੋਇਆ ਸੀ। ਪਰ ਅੱਜ ਤਿੰਨ ਵਜੇ ਮੀਟਰ ਦੀ ਰੀਡਿੰਗ 740.60 ਹੋ ਗਈ ਜਿਸ ਮੁਤਾਬਕ ਹੁਣ 1,22000 ਕਿਊਸਿਕ ਪਾਣੀ ਦਾ ਵਹਾਅ ਚੱਲ ਰਿਹਾ ਹੈ।

JOIN US ON

Telegram
Sponsored Links by Taboola