Weather Update: ਪੰਜਾਬ ਵਿੱਚ ਮੀਂਹ ਮਗਰੋਂ ਠੰਢ ਨੇ ਜ਼ੋਰ ਫੜਿਆ|abp sanjha|
Weather Update: ਪੰਜਾਬ ਵਿੱਚ ਮੀਂਹ ਮਗਰੋਂ ਠੰਢ ਨੇ ਜ਼ੋਰ ਫੜਿਆ|abp sanjha|
ਪੰਜਾਬ ਦੇ ਕੁਝ ਇਲਾਕਿਆਂ ਵਿੱਚ ਲੰਘੀ ਰਾਤ ਪਏ ਮੀਂਹ ਕਾਰਨ ਸੂਬੇ ਵਿੱਚ ਠੰਢ ਨੇ ਮੁੜ ਆਪਣੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਮੀਂਹ ਨਾਲ ਚੱਲ ਰਹੀਆਂ ਠੰਢੀਆਂ ਹਵਾਵਾਂ ਕਾਰਨ ਤਾਪਮਾਨ ਵੀ ਹੇਠਾਂ ਡਿੱਗ ਗਿਆ ਹੈ। ਉੱਧਰ ਮੀਂਹ ਪੈਣ ਤੋਂ ਬਾਅਦ ਅੱਜ ਵੀ ਦਿਨ ਭਰ ਠੰਢੀਆਂ ਹਵਾਵਾਂ ਚੱਲਦੀਆਂ ਰਹੀਆਂ। ਅੱਜ ਪੰਜਾਬ ਦਾ ਬਠਿੰਡਾ ਤੇ ਫ਼ਰੀਦਕੋਟ ਸ਼ਹਿਰ ਸਭ ਤੋਂ ਠੰਢੇ ਰਹੇ, ਜਿੱਥੇ ਘੱਟ ਤੋਂ ਘੱਟ ਤਾਪਮਾਨ 4.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ ਦੋ ਡਿਗਰੀ ਸੈਲਸੀਅਸ ਘੱਟ ਰਿਹਾ ਹੈ। ਉੱਧਰ, ਮੌਸਮ ਵਿਗਿਆਨੀਆਂ ਨੇ ਆਉਣ ਵਾਲੇ ਤਿੰਨ-ਚਾਰ ਦਿਨ ਮੌਸਮ ਸਾਫ਼ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ।
Tags :
ABP Sanjha