Weather Update । ਠੰਢ ਦਾ ਪ੍ਰਕੋਪ ਜਾਰੀ, ਹੁਣ ਮੀਂਹ ਦਾ ਵੀ ਅਲਰਟ

Continues below advertisement

Haryana-Punjab Cold Wave : ਹਰਿਆਣਾ ਅਤੇ ਪੰਜਾਬ ਵਿਚ ਜਾਰੀ ਸੀਤ ਲਹਿਰ ਕਾਰਨ ਬੁੱਧਵਾਰ ਨੂੰ ਲੋਕਾਂ ਨੂੰ ਕੋਈ ਰਾਹਤ ਨਹੀਂ ਮਿਲੀ। ਜ਼ਿਆਦਾਤਰ ਥਾਵਾਂ 'ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਗਿਆ। ਦੋਹਾਂ ਸੂਬਿਆਂ 'ਚ ਸਵੇਰੇ ਕਈ ਥਾਵਾਂ 'ਤੇ ਧੁੰਦ ਛਾਈ ਰਹੀ। ਮੌਸਮ ਵਿਭਾਗ ਮੁਤਾਬਕ ਹਰਿਆਣਾ ਦੇ ਨਾਰਨੌਲ 'ਚ ਕੜਾਕੇ ਦੀ ਠੰਡ ਪੈ ਰਹੀ ਹੈ, ਜਿੱਥੇ ਘੱਟੋ-ਘੱਟ ਤਾਪਮਾਨ 4.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸਿਰਸਾ ਵਿੱਚ ਵੀ ਕੜਾਕੇ ਦੀ ਠੰਢ ਜਾਰੀ ਹੈ, ਜਿੱਥੇ ਘੱਟੋ-ਘੱਟ ਤਾਪਮਾਨ 6.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Continues below advertisement

JOIN US ON

Telegram