Weather Updates | Diwali News | pollution | Stubble Burning | ਦਿਵਾਲੀ ਬਣੀ ਆਫ਼ਤ ,ਪੰਜਾਬ ਬਣਿਆ ਦਿੱਲੀ!
Weather Updates | Diwali News | pollution | Stubble Burning | ਦਿਵਾਲੀ ਬਣੀ ਆਫ਼ਤ ,ਪੰਜਾਬ ਬਣਿਆ ਦਿੱਲੀ!
ਦੀਵਾਲੀ ਦੀ ਰਾਤ ਪੰਜਾਬ 'ਚ ਪ੍ਰਦੂਸ਼ਣ ਦਾ ਪੱਧਰ ਖਤਰਨਾਕ ਪੱਧਰ 'ਤੇ ਪਹੁੰਚ ਗਿਆ। ਜ਼ਿਆਦਾਤਰ ਸ਼ਹਿਰਾਂ 'ਚ ਪ੍ਰਦੂਸ਼ਣ ਆਰੇਂਜ ਅਲਰਟ 'ਤੇ ਪਹੁੰਚ ਗਿਆ ਹੈ, ਯਾਨੀ ਇੱਥੇ ਗ੍ਰੇਪ-1 ਦੀ ਸਥਿਤੀ ਲਾਗੂ ਹੋ ਗਈ ਹੈ। ਜਦੋਂ ਰਾਤ ਨੂੰ ਪਟਾਕੇ ਚੱਲਣੇ ਸ਼ੁਰੂ ਹੋਏ ਤਾਂ AQI 500 ਨੂੰ ਪਾਰ ਕਰ ਗਿਆ। ਜਦੋਂ ਏਅਰ ਕੁਆਲਿਟੀ ਇੰਡੈਕਸ (AQI) ਚਿੰਤਾਜਨਕ ਪੱਧਰ 'ਤੇ ਪਹੁੰਚ ਜਾਂਦਾ ਹੈ, ਤਾਂ ਲੋਕਾਂ ਵਿੱਚ ਸਿਹਤ ਸਮੱਸਿਆਵਾਂ ਦਾ ਖਤਰਾ ਵੱਧ ਜਾਂਦਾ ਹੈ। ਪੰਜਾਬ ਸਰਕਾਰ ਨੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦੇ ਮਕਸਦ ਨਾਲ ਦੀਵਾਲੀ ਮੌਕੇ ਪਟਾਕੇ ਚਲਾਉਣ ਦਾ ਸਮਾਂ ਸੀਮਤ ਕਰ ਦਿੱਤਾ ਹੈ।
ਸਰਕਾਰੀ ਹਦਾਇਤਾਂ ਅਨੁਸਾਰ ਦੀਵਾਲੀ ਮੌਕੇ ਪਟਾਕੇ ਚਲਾਉਣ ਦਾ ਸਮਾਂ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਹੈ। ਇਸ ਨਿਯਮ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਵੀ ਵਿਵਸਥਾ ਹੈ। ਪਰ ਇਸ ਦੇ ਬਾਵਜੂਦ ਸ਼ਾਮ ਨੂੰ ਪਟਾਕੇ ਸ਼ੁਰੂ ਹੋ ਕੇ ਦੇਰ ਰਾਤ ਤੱਕ ਚੱਲਦੇ ਰਹੇ। ਜਿਸ ਤੋਂ ਬਾਅਦ ਅੰਮ੍ਰਿਤਸਰ, ਜਲੰਧਰ, ਖੰਨਾ, ਲੁਧਿਆਣਾ ਅਤੇ ਮੰਡੀ ਗੋਬਿੰਦਗੜ੍ਹ ਵਿੱਚ AQI 400 ਤੋਂ 500 ਦੇ ਵਿਚਕਾਰ ਦਰਜ ਕੀਤਾ ਗਿਆ। ਇੰਨਾ ਹੀ ਨਹੀਂ ਇਨ੍ਹਾਂ ਸ਼ਹਿਰਾਂ ਦਾ ਔਸਤ AQI ਵੀ 200 ਤੋਂ 300 ਦੇ ਵਿਚਕਾਰ ਦਰਜ ਕੀਤਾ ਗਿਆ ਹੈ।