ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤੀ ਚਿੱਠੀ 'ਚ ਸੁਖਬੀਰ ਬਾਦਲ ਨੇ ਕੀ ਲਿਖਿਆ ?
ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤੀ ਚਿੱਠੀ 'ਚ ਸੁਖਬੀਰ ਬਾਦਲ ਨੇ ਕੀ ਲਿਖਿਆ ?
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਮੁਆਫੀਨਾਮਾ ਜਨਤਕ ਕਰ ਦਿੱਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰ ਨੇ ਇਸ ਮੁਆਫ਼ੀਨਾਮੇ ਨੂੰ ਜਨਤਕ ਕਰਦਿਆਂ ਕਿਹਾ ਹੈ ਕਿ ਇਸ ਬਾਰੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਫ਼ੈਸਲਾ ਲਿਆ ਜਾਵੇਗਾ।
ਦੱਸ ਦਈਏ ਕਿ ਅਕਾਲੀ ਦਲ ਦੇ ਬਾਗੀ ਧੜੇ ਨੇ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਆ ਕੇ ਸੁਖਬੀਰ ਬਾਦਲ ਨੂੰ 2007 ਤੋਂ ਅਕਤੂਬਰ 2015 ਤੱਕ ਵਾਪਰੀਆਂ ਘਟਨਾਵਾਂ ਦੇ ਦੋਸ਼ੀ ਠਹਿਰਾਇਆ ਸੀ। ਇਸ ਸਬੰਧੀ ਪੰਜ ਸਿੰਘ ਸਾਹਿਬਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ 15 ਦਿਨਾਂ ਅੰਦਰ ਸਪੱਸ਼ਟੀਕਰਨ ਮੰਗਿਆ ਸੀ। ਇਸ ਦੇ ਮੱਦੇਨਜ਼ਰ 24 ਜੁਲਾਈ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਲਬੰਦ ਲਿਫ਼ਾਫ਼ੇ ਵਿੱਚ ਸਪੱਸ਼ਟੀਕਰਨ ਦਿੱਤਾ ਸੀ।