What is C2+50% formula | ਕੀ ਹੈ ਸਵਾਮੀਨਾਥਨ ਕਮਿਸ਼ਨ ਦਾ C2+50% ਫੌਰਮੂਲਾ ?
What is C2+50% formula | ਕੀ ਹੈ ਸਵਾਮੀਨਾਥਨ ਕਮਿਸ਼ਨ ਦਾ C2+50% ਫੌਰਮੂਲਾ ?
#C2formula #Swaminathan #Farmerprotest2024 #MSP #KisanProtest #Shambhuborder #teargas #piyushgoyal #Farmers #SKM #Farmers #Kisan #BhagwantMann #AAPPunjab #Shambuborder #Jagjitsinghdalewal #Sarwansinghpander #NarendraModi #BJP #Punjab #PunjabNews #pulses #maize #cotton #crops #MSP #ABPSanjha #ABPNews #ABPLIVE
C2+50 ਫਾਰਮੂਲਾ ਕਿਵੇਂ ਬਣਦਾ ਹੈ ਜਿਸ ਦੀ ਕਿਸਾਨ ਮੰਗ ਕਰ ਰਹੇ ਹਨ। ਸਵਾਮੀਨਾਥਨ ਕਮਿਸ਼ਨ ਕਮਿਸ਼ਨ 'ਚ ਦੱਸਿਆ ਗਿਆ ਹੈ ਕਿ C2 ਫਾਰਮੂਲਾ ਵਾਲੀਆਂ ਸਾਰੀਆਂ ਚੀਜ਼ਾਂ ਤਾਂ ਮਿਲਣੀਆਂ ਚਾਹੀਦੀਆਂ ਸਗੋਂ ਇਸ ਦੇ ਨਾਲ 50 ਫੀਸਦ ਵਾਧੂ ਰਕਮ ਵੀ ਮਿਲਣੀ ਚਾਹੀਦੀ ਹੈ ਜੋ ਖੇਤੀ ਦਾ ਮੁਨਾਫਾ ਹੋਵੇਗਾ।
ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ਦੀ ਮੌਜੂਦਾ ਪ੍ਰਣਾਲੀ ਤੋਂ ਖੁਸ਼ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਉਨ੍ਹਾਂ ਦਾ ਖਰਚਾ ਵੀ ਪੂਰਾ ਨਹੀਂ ਹੁੰਦਾ। ਇਸ ਲਈ ਕਿਸਾਨਾਂ ਦੀ ਵਿੱਤੀ ਹਾਲਤ ਸੁਧਾਰਨ ਲਈ ਕੇਂਦਰ ਸਰਕਾਰ ਨੇ 18 ਨਵੰਬਰ 2004 ਨੂੰ ਇੱਕ ਕਮਿਸ਼ਨ ਦਾ ਗਠਨ ਕੀਤਾ ਸੀ। ਬਾਅਦ ਵਿੱਚ ਇਹ ਸਵਾਮੀਨਾਥਨ ਕਮਿਸ਼ਨ ਦੇ ਨਾਮ ਨਾਲ ਪ੍ਰਸਿੱਧ ਹੋਇਆ।ਕਮਿਸ਼ਨ ਨੇ ਦੋ ਸਾਲਾਂ ਵਿੱਚ ਪੰਜ ਰਿਪੋਰਟਾਂ ਸਰਕਾਰ ਨੂੰ ਸੌਂਪੀਆਂ ਸਨ। ਉਨ੍ਹਾਂ ਰਿਪੋਰਟਾਂ ਵਿੱਚ 201 ਸਿਫ਼ਾਰਸ਼ਾਂ ਸ਼ਾਮਲ ਸਨ। ਇਹਨਾਂ ਵਿੱਚੋਂ ਸਭ ਤੋਂ ਵੱਧ ਚਰਚਾ ਕੀਤੀ ਗਈ ਸਿਫ਼ਾਰਿਸ਼ ਘੱਟੋ-ਘੱਟ ਸਮਰਥਨ ਮੁੱਲ (MSP) ਨਾਲ ਸਬੰਧਤ ਸੀ। ਇਸ ਵਿੱਚ ਕਿਸਾਨਾਂ ਨੂੰ 'C2+50% ਫਾਰਮੂਲੇ' 'ਤੇ ਫ਼ਸਲ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ਲਈ ਕਿਹਾ ਗਿਆ ਸੀ। ਇਸ ਦਾ ਮਤਲਬ ਹੈ ਕਿ C2 ਦੀ ਲਾਗਤ ਮਿਲਣ ਦੇ ਨਾਲ-ਨਾਲ ਕਿਸਾਨਾਂ ਨੂੰ ਇਸ 'ਤੇ 50 ਫੀਸਦੀ ਵਾਧੂ ਰਕਮ ਵੀ ਮਿਲਣੀ ਚਾਹੀਦੀ ਹੈ, ਜਿਸ ਨੂੰ ਖੇਤੀ ਦਾ ਮੁਨਾਫਾ ਕਿਹਾ ਜਾਂਦਾ ਹੈ।ਸਾਲ 2018 ਵਿੱਚ ਸਰਕਾਰ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਉਸ ਨੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰ ਦਿੱਤੀਆਂ ਹਨ। ਪਰ ਇਸ ਦੀ ਅਜੇ ਵੀ ਉਡੀਕ ਹੈ।ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦਾ ਮੁੱਦਾ ਵੀ ਜਨਹਿਤ ਪਟੀਸ਼ਨ ਦੇ ਰੂਪ ਵਿੱਚ ਸੁਪਰੀਮ ਕੋਰਟ ਪਹੁੰਚ ਗਿਆ। ਇਸ ਦੇ ਜਵਾਬ ਵਿੱਚ ਮੌਜੂਦਾ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ ਸੀ ਕਿ ਕੇਂਦਰ ਕੋਲ ਮੌਜੂਦ ਵਿੱਤੀ ਸਰੋਤਾਂ ਨਾਲ ਸੀ-2 ਪ੍ਰਸਤਾਵ ਨੂੰ ਲਾਗੂ ਕਰਨਾ ਵਿਵਹਾਰਕ ਨਹੀਂ ਹੈ। ਇਸ ਨੂੰ ਲਾਗੂ ਨਹੀਂ ਕੀਤਾ ਜਾ ਸਕਦਾ।