ਬਲਜੀਤ ਸਿੰਘ ਦਾਦੂਵਾਲ ਨੇ ਸੁਖਬੀਰ ਬਾਦਲ ਲਈ ਕਿਹੜੀ ਸਜਾ ਦੀ ਮੰਗ ਕੀਤੀ ?
ਬਲਜੀਤ ਸਿੰਘ ਦਾਦੂਵਾਲ ਨੇ ਸੁਖਬੀਰ ਬਾਦਲ ਲਈ ਕਿਹੜੀ ਸਜਾ ਦੀ ਮੰਗ ਕੀਤੀ ?
ਰਾਹੁਲ ਗਾਂਧੀ ਦੇ ਵਿਦੇਸ਼ ਦੀ ਧਰਤੀ ਤੇ ਸਿੱਖਾਂ ਬਾਰੇ ਦਿੱਤੇ ਬਿਆਨ ਨੂੰ ਬਲਜੀਤ ਸਿੰਘ ਦਾਦੂਵਾਲ ਨੇ ਸਹੀ ਠਹਿਰਾਇਆ
ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੂੰ ਦੋਸ਼ੀ ਠਹਿਰਾਉਣ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਖਤ ਸਜਾ ਸੁਣਾਵੇ ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਹੈ ਕਿ ਕੇਵਲ ਧਾਰਮਿਕ ਸਜ਼ਾ ਨਾ ਹੋਵੇ ਰਾਜਨੀਤਿਕ ਸਜ਼ਾ ਵੀ ਹੋਵੇ ਇਸ ਦੇ ਨਾਲ ਹੀ ਜਿਨਾ ਲੀਡਰ ਨੇ ਉਸ ਸਮੇਂ ਮਲਾਈ ਖਾਦੀ ਹੈ ਉਹਨਾਂ ਨੂੰ ਵੀ ਸਜ਼ਾ ਸੁਣਾਈ ਜਾਵੇ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਪ੍ਰਚਾਰ ਕਮੇਟੀ ਦੇ ਮੁਖੀ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਬਠਿੰਡਾ ਵਿਖੇ ਗੱਲਬਾਤ ਕਰਦੇ ਹੋਏ ਕਿਹਾ ਕਿ ਜੋ ਸਿੱਖਾਂ ਬਾਰੇ ਬਿਆਨ ਵਿਦੇਸ਼ ਦੀ ਧਰਤੀ ਤੇ ਕਾਂਗਰਸ ਦੇ ਲੀਡਰ ਰਾਹੁਲ ਗਾਂਧੀ ਨੇ ਦਿੱਤਾ ਉਹ ਬਿਲਕੁਲ ਸਹੀ ਹੈ ਕਿਉਂਕਿ ਹਿੰਦੁਸਤਾਨ ਵਿੱਚ ਜਿਸ ਤਰ੍ਹਾਂ ਦੀ ਸਿੱਖਾਂ ਦੀ ਬੇਕਦਰੀ ਕੀਤੀ ਜਾ ਰਹੀ ਹੈ ਉਹਨਾਂ ਨੂੰ ਪੇਪਰ ਦੇਣ ਵੇਲੇ ਸਿੱਖ ਨੌਜਵਾਨਾਂ ਦੇ ਕਕਾਰ ਉਤਰਵਾਏ ਜਾਂਦੇ ਹਨ ਸਿੱਖਾਂ ਉੱਤੇ ਹਮਲੇ ਕੀਤੇ ਜਾਂਦੇ ਹਨ ਆਜ਼ਾਦੀ ਤੋਂ ਲੈ ਕੇ 1984 ਤੱਕ ਵੱਖ-ਵੱਖ ਸਰਕਾਰਾਂ ਨੇ ਸਿੱਖਾਂ ਦੀ ਬੇਕਦਰੀ ਕੀਤੀ ਅਤੇ ਹਮਲੇ ਕੀਤੇ ਪਰ ਹੁਣ ਜਿੱਥੇ ਪੰਜਾਬ ਵਿੱਚ ਭਾਜਪਾ ਅਤੇ ਅਕਾਲੀ ਸਰਕਾਰ ਵੇਲੇ ਬਹਿਬਲ ਕਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਅਤੇ ਹੋਰ ਵੀ ਬਹੁਤ ਸਾਰੀਆਂ ਹੋਈਆਂ ਇਹ ਸਿੱਖਾਂ ਉੱਤੇ ਹਮਲੇ ਹਨ ਰਾਹੁਲ ਗਾਂਧੀ ਦੇ ਬਿਆਨ ਨੂੰ ਪੋਲੀਟੀਕਲ ਬਿਆਨ ਬਣਾ ਕੇ ਪੇਸ਼ ਨਹੀਂ ਕਰਨਾ ਚਾਹੀਦਾ ਕਿਉਂਕਿ ਸਾਰੀਆਂ ਪਾਰਟੀਆਂ ਨੂੰ ਸਿੱਖਾਂ ਦੀ ਕਦਰ ਕਰਨੀ ਚਾਹੀਦੀ ਹੈ ਔਰ ਜਿਸ ਤਰ੍ਹਾਂ ਦੀ ਸਿੱਖਾਂ ਦੇ ਉੱਪਰ ਬਾਰ-ਬਾਰ ਅੱਤਿਆਚਾਰ ਕੀਤਾ ਜਾ ਰਿਹਾ ਜਿਸ ਤਰ੍ਹਾਂ ਹਰਿਆਣਾ ਵਿੱਚ ਗੁਰਦੁਆਰਿਆਂ ਦਾ ਮਾਮਲਾ ਹੈ ਅਤੇ ਹੋਰ ਬਹੁਤ ਸਾਰੇ ਵੱਡੇ ਮਸਲੇ ਹਨ ਜੋ ਹੱਲ ਕਰਨ ਵਾਲੇ ਨੇ ਉਹਨਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਸਰਕਾਰਾਂ ਨੂੰ ਇਹੋ ਜਿਹੇ ਬਿਆਨਾਂ ਨੂੰ ਪੋਲੀਟੀਕਲ ਰੰਗਤ ਨਹੀਂ ਦੇਣੀ ਚਾਹੀਦੀ
Tags :
Baljit Singh Daduwal