(Source: ECI/ABP News/ABP Majha)
ਸਰਪੰਚੀ ਦੀ ਨਾਮਜ਼ਦਗੀ ਹੋਈ ਰੱਦ ਤਾਂ ਪਾਣੀ ਦੀ ਟੈਂਕੀ 'ਤੇ ਪੈਟਰੋਲ ਲੈ ਕੇ ਚੜ੍ਹਿਆ ਉਮੀਦਵਾਰ..
ਸਰਪੰਚੀ ਦੀ ਨਾਮਜ਼ਦਗੀ ਹੋਈ ਰੱਦ ਤਾਂ ਪਾਣੀ ਦੀ ਟੈਂਕੀ 'ਤੇ ਪੈਟਰੋਲ ਲੈ ਕੇ ਚੜ੍ਹਿਆ ਉਮੀਦਵਾਰ..
ਬਰਨਾਲਾ ਦੇ ਪਿੰਡ ਚੀਮਾ 'ਚ ਪਾਣੀ ਦੀ ਟੈਂਕੀ 'ਤੇ ਚੜ੍ਹਿਆ ਸਰਪੰਚ ਉਮੀਦਵਾਰ।
ਨਾਮਜ਼ਦਗੀ ਪੱਤਰ ਰੱਦ ਹੋਣ ਦੇ ਵਿਰੋਧ ’ਚ ਉਮੀਦਵਾਰ ਪੈਟਰੋਲ ਲੈ ਕੇ ਟੈਂਕੀ ’ਤੇ ਚੜ੍ਹੇ
ਸਰਕਾਰ ਤੇ ਪ੍ਰਸ਼ਾਸਨ 'ਤੇ ਧਮਕੀਆਂ ਦੇਣ ਦਾ ਦੋਸ਼ ਲਾਇਆ
ਰੱਦ ਹੋਈਆਂ ਨਾਮਜ਼ਦਗੀਆਂ ਬਹਾਲ ਕਰਨ ਦੀ ਮੰਗ, ਮੰਗ ਨਾ ਮੰਨੇ ਜਾਣ ’ਤੇ ਸੰਘਰਸ਼ ਦਾ ਐਲਾਨ
ਵੱਡੀ ਗਿਣਤੀ ਵਿੱਚ ਸਮਰਥਕ ਟੈਂਕੀ ਦੇ ਹੇਠਾਂ ਪੁੱਜੇ ਅਤੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਅਧਿਕਾਰੀਆਂ ’ਤੇ ਕੋਈ ਗੱਲ ਨਾ ਸੁਣਨ ਦੇ ਦੋਸ਼ ਲਾਏ ਜਾ ਰਹੇ ਹਨ
ਵਿਜ਼ੂਅਲ ਅਤੇ ਐਲੀਮੈਂਟਸ - ਪੈਟਰੋਲ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਵਿਅਕਤੀ ਦੇ ਸ਼ਾਟ, ਟੈਂਕੀ ਦੇ ਹੇਠਾਂ ਨਾਅਰੇਬਾਜ਼ੀ ਕਰਦੇ ਲੋਕ, ਟੈਂਕੀ 'ਤੇ ਚੜ੍ਹੇ ਵਿਅਕਤੀ ਦੀਆਂ ਬਾਈਟਾਂ, ਡੀਐਸਪੀ ਦੀਆਂ ਬਾਈਟਾਂ।ਇਸ ਮੌਕੇ ਨਿਰੰਜਨ ਸਿੰਘ ਨੇ ਦੱਸਿਆ ਕਿ ਉਹ ਪਿੰਡ ਚੀਮਾ ਤੋਂ ਮੌਜੂਕਾ ਬਲਾਕ ਸਮਿਤੀ ਦੇ ਮੈਂਬਰ ਹਨ। ਇਸ ਤੋਂ ਪਹਿਲਾਂ ਉਹ ਤਿੰਨ ਵਾਰ ਚੋਣ ਲੜ ਚੁੱਕੇ ਹਨ। ਇਸ ਵਾਰ ਉਸ ਨੇ ਸਰਪੰਚੀ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ। ਉਸ ਨੇ ਆਪਣੀ ਐਨਓਸੀ ਕਲੀਅਰ ਕਰਨ ਤੋਂ ਬਾਅਦ ਦਸਤਾਵੇਜ਼ ਜਮ੍ਹਾਂ ਕਰਾਏ। ਪਰ ਕੱਲ੍ਹ ਸ਼ਾਮ ਬੀਡੀਪੀਓ ਦਫ਼ਤਰ ਸ਼ਹਿਣਾ ਵਿੱਚ ਵੀ ਹਲਫ਼ਨਾਮਾ ਦਾਇਰ ਕੀਤਾ ਗਿਆ ਅਤੇ ਬਾਅਦ ਵਿੱਚ ਅਧਿਕਾਰੀਆਂ ਨੇ ਉਸ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਦੇ ਹੁਕਮ ਦਿੱਤੇ। ਉਸ ਨੂੰ ਧੱਕਾ ਦਿੱਤਾ ਗਿਆ, ਜਿਸ ਕਾਰਨ ਉਹ ਧੱਕੇ ਦੇ ਵਿਰੋਧ 'ਚ ਪੈਟਰੋਲ ਲੈ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਿਆ। ਜੇਕਰ ਉਸ ਨੂੰ ਚੋਣ ਲੜਨ ਦਾ ਅਧਿਕਾਰ ਨਾ ਦਿੱਤਾ ਗਿਆ ਤਾਂ ਉਹ ਪੈਟਰੋਲ ਛਿੜਕ ਕੇ ਜਾਂ ਟੈਂਕੀ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਵੇਗਾ। ਇਸ ਧੱਕੇਸ਼ਾਹੀ ਵਿਰੁੱਧ ਪੂਰਾ ਪਿੰਡ ਉਸ ਦਾ ਸਾਥ ਦੇ ਰਿਹਾ ਹੈ।
V/o - ਇਸ ਮੌਕੇ ਟੈਂਕੀ ਥੱਲੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਪਿੰਡ ਵਾਸੀਆਂ ਨੇ ਕਿਹਾ ਕਿ ਨਿਰੰਜਨ ਸਿੰਘ ਪੰਚਾਇਤੀ ਚੋਣਾਂ ਨੂੰ ਲੈ ਕੇ ਟੈਂਕੀ 'ਤੇ ਚੜ੍ਹਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਨਿਰੰਜਨ ਸਿੰਘ ਤਿੰਨ ਵਾਰ ਚੋਣ ਲੜ ਚੁੱਕੇ ਹਨ ਅਤੇ ਉਸ ਸਮੇਂ ਕਿਸੇ ਨੇ ਵੀ ਇਸ ’ਤੇ ਕੋਈ ਇਤਰਾਜ਼ ਨਹੀਂ ਕੀਤਾ ਸੀ। ਉਸ ਨੇ ਦੱਸਿਆ ਕਿ ਉਹ ਪਿਛਲੇ ਤਿੰਨ ਘੰਟਿਆਂ ਤੋਂ ਟੈਂਕੀ ’ਤੇ ਚੜ੍ਹਿਆ ਹੋਇਆ ਸੀ। ਪਹਿਲਾਂ ਬੀਡੀਪੀਓ ਦਫ਼ਤਰ ਦਾ ਕੋਈ ਵੀ ਅਧਿਕਾਰੀ ਸੁਣਵਾਈ ਵਿੱਚ ਹਾਜ਼ਰ ਨਹੀਂ ਹੋਇਆ ਅਤੇ ਹੁਣ ਕੋਈ ਅਧਿਕਾਰੀ ਸਾਰ ਲੈਣ ਨਹੀਂ ਆਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਪੂਰੀ ਤਰ੍ਹਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਜੇਕਰ ਇਨਸਾਫ਼ ਨਾ ਮਿਲਿਆ ਤਾਂ ਉਹ ਚੁੱਪ ਨਹੀਂ ਰਹਿਣਗੇ ਅਤੇ ਇਸ ਖ਼ਿਲਾਫ਼ ਸੰਘਰਸ਼ ਕਰਨਗੇ।
ਇਸ ਸਬੰਧੀ ਡੀਐਸਪੀ ਬਰਨਾਲਾ ਸਤਵੀਰ ਸਿੰਘ ਨੇ ਦੱਸਿਆ ਕਿ ਪਿੰਡ ਚੀਮਾ ਦਾ ਨਿਰੰਜਨ ਸਿੰਘ ਟੈਂਕੀ ’ਤੇ ਚੜ੍ਹ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਡੀਪੀਓ ਦਫ਼ਤਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਵਿਭਾਗ ਨੇ ਪੰਚਾਇਤੀ ਜ਼ਮੀਨ ’ਤੇ ਕਬਜ਼ਾ ਕਰਨ ਦੇ ਦੋਸ਼ ਹੇਠ ਨਿਰੰਜਨ ਸਿੰਘ ਦੀ ਨਾਮਜ਼ਦਗੀ ਰੱਦ ਕਰ ਦਿੱਤੀ ਹੈ। ਥਾਣਾ ਸਦਰ ਬਰਨਾਲਾ ਅਤੇ ਪੱਖੋ ਕੈਂਚੀਆਂ ਚੌਕੀ ਦੀਆਂ ਪੁਲੀਸ ਟੀਮਾਂ ਮੌਕੇ ’ਤੇ ਮੌਜੂਦ ਹਨ। ਉਸ ਨੂੰ ਟੈਂਕੀ ਤੋਂ ਹੇਠਾਂ ਉਤਾਰਨ ਲਈ ਮਨਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿਵਲ ਪ੍ਰਸ਼ਾਸਨ ਨਾਲ ਸਬੰਧਤ ਹੈ, ਇਸ ਲਈ ਇਸ ਸਬੰਧੀ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।