SYL Dispute । ਕਦੋਂ ਸੁਲਝੇਗਾ SYL ਦਾ ਵਿਵਾਦ?

SYL News: ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਦੇ ਮਸਲੇ ਦੇ ਹੱਲ ਲਈ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਦੂਜੇ ਗੇੜ ਦੀ ਗੱਲਬਾਤ 4 ਜਨਵਰੀ ਨੂੰ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਅਗਵਾਈ ਹੇਠ ਹੋਵੇਗੀ। ਕੇਂਦਰੀ ਜਲ ਸ਼ਕਤੀ ਮੰਤਰੀ ਦੇ ਦਿੱਲੀ ਦਫ਼ਤਰ ’ਚ ਇਹ ਮੀਟਿੰਗ ਬਾਅਦ ਦੁਪਹਿਰ ਤਿੰਨ ਵਜੇ ਸ਼ੁਰੂ ਹੋਵੇਗੀ। ਇਸ ਮੀਟਿੰਗ ਵਿਚ ਸ਼ਾਮਲ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪੁੱਜ ਗਏ ਹਨ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੀ ਹਦਾਇਤ ’ਤੇ ਪਾਣੀਆਂ ਦੇ ਮਸਲੇ ਦੇ ਹੱਲ ਲਈ ਮੀਟਿੰਗ ਚੰਡੀਗੜ੍ਹ ’ਚ 14 ਅਕਤੂਬਰ ਵਿੱਚ ਹੋਈ ਸੀ।

JOIN US ON

Telegram
Sponsored Links by Taboola