ਮੋਦੀ ਅੰਨਦਾਤਿਆਂ ਨਾਲ ਗੱਲ ਕਿਉਂ ਨਹੀਂ ਕਰ ਸਕਦੇ?
ਮੋਦੀ ਅੰਨਦਾਤਿਆਂ ਨਾਲ ਗੱਲ ਕਿਉਂ ਨਹੀਂ ਕਰ ਸਕਦੇ?
ਖਨੌਰੀ ਬਾਰਡਰ 'ਤੇ ਮਰਨ ਵਰਤ ਉਪਰ ਬੈਠੇ ਕਿਸਾਨ ਲੀਡਰ ਜਗਜੀਤ ਸਿੰਘ ਦੀ ਵਿਗੜਦੀ ਹਾਲਤ ਨੂੰ ਵੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਪਰ ਤਿੱਖਾ ਹਮਲਾ ਬੋਲਿਆ ਹੈ। ਸੀਐਮ ਮਾਨ ਨੇ ਕਿਹਾ ਹੈ ਕਿ ਜੇਕਰ ਮੋਦੀ ਜੀ ਰੂਸ ਤੇ ਯੂਕਰੇਨ ਦੀ ਜੰਗ ਨੂੰ ਰੁਕਵਾ ਸਕਦੇ ਹਨ ਤਾਂ ਕੀ ਉਹ 200 ਕਿਲੋਮੀਟਰ ਦੂਰ ਬੈਠੇ ਕਿਸਾਨਾਂ ਨਾਲ ਗੱਲ ਨਹੀਂ ਕਰ ਸਕਦੇ? ਉਨ੍ਹਾਂ ਨੇ ਪੀਐਮ ਮੋਦੀ ਨੂੰ ਸਵਾਲ ਕੀਤਾ ਕਿ ਤੁਸੀਂ ਕਿਹੜੇ ਸਮੇਂ ਦੀ ਉਡੀਕ ਕਰ ਰਹੇ ਹੋ?
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਲੁਧਿਆਣਾ ਵਿੱਚ ਨਗਰ ਨਿਗਮ ਚੋਣਾਂ ਦੌਰਾਨ ਸੀਐਮ ਮਾਨ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਸੀ ਕਿ ਕਿਸਾਨਾਂ ਨਾਲ ਗੱਲਬਾਤ ਕੀਤੀ ਜਾਏ। ਦੂਜੇ ਪਾਸੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦਾ ਕਹਿਣਾ ਹੈ ਕਿ ਸੀਐਮ ਭਗਵੰਤ ਮਾਨ ਨੇ ਮੀਟਿੰਗ ਕਰਵਾਉਣੀ ਹੈ, ਉਨ੍ਹਾਂ ਨੂੰ ਪਹਿਲ ਕਰਨੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਿਖਿਆ...
ਕੇਦਰ ਸਰਕਾਰ ਨੂੰ ਆਪਣੀ ਪੁਰਾਣੀ ਜ਼ਿੱਦ ਛੱਡ ਕੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਦਾ ਰਾਹ ਖੋਲ੍ਹਣਾ ਚਾਹੀਦਾ ਹੈ…ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ..ਸੈਂਟਰ ਸਰਕਾਰ ਪਤਾ ਨਹੀਂ ਹੁਣ ਕਿਹੜੀ ਤਪੱਸਿਆ ਕਰ ਰਹੀ ਹੈ ?? ਜੇ ਮੋਦੀ ਜੀ ਰੂਸ ਤੇ ਯੂਕਰੇਨ ਦੀ ਜੰਗ ਰੁਕਵਾ ਸਕਦੇ ਨੇ ਤਾਂ 200 ਕਿੱਲੋਮੀਟਰ ਤੇ ਬੈਠੇ ਅੰਨਦਾਤਿਆਂ ਨਾਲ ਨਹੀਂ ਗੱਲ ਕਰ ਸਕਦੇ ? ਕਿਹੜੀ ਘੜੀ ਦਾ ਇੰਤਜ਼ਾਰ ਕਰ ਰਹੇ ਹੋ ਜੀ..