ਮੈਦਾਨੀ ਇਲਾਕਾ ਫਿਰ ਵੀ ਕਿਉਂ ਆਏ ਇੱਥੇ ਭਿਆਨਕ ਹੜ੍ਹ
ਪੰਜਾਬ ਇੱਕ ਮੈਦਾਨੀ ਇਲਾਕਾ ਹੈ ਜੋ ਆਪਣੀ ਉਪਜਾਊ ਜ਼ਮੀਨ ਅਤੇ ਖੁਸ਼ਹਾਲ ਖੇਤੀਬਾੜੀ ਲਈ ਜਾਣਿਆ ਜਾਂਦਾ ਹੈ ਪਰ ਹਾਲ ਹੀ ਦੇ ਸਮੇਂ ਵਿੱਚ, ਖਾਸ ਕਰਕੇ ਮਾਨਸੂਨ ਦੇ ਮੌਸਮ ਦੌਰਾਨ, ਪੰਜਾਬ ਦੇ ਕਈ ਹਿੱਸਿਆਂ ਵਿੱਚ ਹੜ੍ਹਾਂ ਦੀ ਸਥਿਤੀ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਸਵਾਲ ਇਹ ਉੱਠਦਾ ਹੈ ਕਿ ਜਦੋਂ ਪੰਜਾਬ ਇੱਕ ਮੈਦਾਨੀ ਇਲਾਕਾ ਹੈ, ਤਾਂ ਇੱਥੇ ਇੰਨਾ ਪਾਣੀ ਕਿੱਥੋਂ ਆਉਂਦਾ ਹੈ? ਇਸ ਹੜ੍ਹ ਲਈ ਕਿਹੜੀਆਂ ਨਦੀਆਂ ਜ਼ਿੰਮੇਵਾਰ ਹਨ? ਤਾਂ ਆਓ ਜਾਣਦੇ ਹਾਂ ਇਸ ਸਮੱਸਿਆ ਦੇ ਮੂਲ ਕਾਰਨ।ਪੰਜਾਬ ਪਿਛਲੇ ਕਈ ਦਿਨਾਂ ਤੋਂ ਭਾਰੀ ਹੜ੍ਹਾਂ ਦੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਇੱਕ ਪਾਸੇ, ਹੁਣ ਤੱਕ 1300 ਤੋਂ ਵੱਧ ਪਿੰਡ ਪਾਣੀ ਵਿੱਚ ਡੁੱਬ ਚੁੱਕੇ ਹਨ, ਲੱਖਾਂ ਲੋਕ ਬੇਘਰ ਹੋ ਗਏ ਹਨ ਤੇ ਹਜ਼ਾਰਾਂ ਏਕੜ 'ਤੇ ਖੜ੍ਹੀਆਂ ਫਸਲਾਂ ਤਬਾਹ ਹੋ ਗਈਆਂ ਹਨ। ਸੜਕਾਂ, ਪੁਲਾਂ ਤੇ ਘਰਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਇਸ ਦੇ ਨਾਲ ਹੀ 30 ਤੋਂ ਵੱਧ ਲੋਕਾਂ ਦੀ ਮੌਤ ਵੀ ਹੋ ਗਈ ਹੈ।
















