ਸ਼ਿਵ ਸੈਨਾ ਲੀਡਰ ਦਾ ਕਿਉਂ ਕੀਤਾ ਕ.ਤਲ, ਵੀਡੀਓ 'ਚ ਦੱਸਿਆ ਕਾਰਨ
ਹਿੰਦੂ ਲੀਡਰ ਕ.ਤਲ ਮਾਮਲੇ ਦੇ 3 ਆਰੋਪੀ ਐਨ.ਕਾਉਂਟਰ 'ਚ ਗ੍ਰਿਫਤਾਰ
Amritsar News: ਅੰਮ੍ਰਿਤਸਰ ਦੇ ਖੰਡ ਵਾਲਾ ਇਲਾਕੇ ਵਿੱਚ ਬੀਤੀ ਰਾਤ ਇੱਕ ਮੰਦਰ ਦੇ ਕੋਲ ਹੋਏ ਧਮਾਕੇ ਦੇ ਕਾਰਨ ਇਲਾਕੇ ਵਿੱਚ ਡਰ ਅਤੇ ਤਣਾਅ ਵਾਲਾ ਮਾਹੌਲ ਹੈ। ਇਸ ਤੋਂ ਬਾਅਦ ਵਿਰੋਧੀ ਧਿਰਾਂ ਲਗਾਤਾਰ ਪੰਜਾਬ ਸਰਕਾਰ ਨੂੰ ਕੋਸ ਰਹੀਆਂ ਹਨ ਜਦੋਂ ਕਿ ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਠੀਕ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਬਿਆਨ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀਡੀਓ ਜਾਰੀ ਕਰਕੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਬਿੱਟੂ ਨੇ ਕਿਹਾ ਕਿ ਇਹ ਕੋਈ ਪਹਿਲਾ ਧਮਾਕਾ ਨਹੀਂ ਹੈ ਪਰ ਹੁਣ ਧਾਰਮਿਕ ਥਾਵਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਇੱਥੇ ਬੱਚੇ ਅਗਵਾ ਹੋ ਰਹੇ ਹਨ ਪਰ ਮੁੱਖ ਮੰਤਰੀ ਕਹਿੰਦੇ ਹਨ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਠੀਕ ਹੈ।
















