ਪੰਜਾਬ ਵਾਲਿਓ ਤਿਆਰ ਰਹੋ! ਮੀਂਹ, ਬਿਜਲੀ ਤੇ ਤੇਜ਼ ਹਵਾਵਾਂ ਦੀ ਚੇਤਾਵਨੀ

Continues below advertisement

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ। ਤੇਜ਼ ਹਵਾਵਾਂ ਅਤੇ ਬੱਦਲਾਂ ਕਾਰਨ ਦਿਨ ਦੇ ਤਾਪਮਾਨ ਵਿੱਚ 3.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਹੁਣ ਤਾਪਮਾਨ ਆਮ ਨਾਲੋਂ 2.3 ਡਿਗਰੀ ਘੱਟ ਚੱਲ ਰਿਹਾ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਮੁਤਾਬਕ ਅੱਜ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਦੇ ਕੁਝ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ, ਗਰਜ-ਚਮਕ, ਬਿਜਲੀ ਡਿੱਗਣ ਅਤੇ 40–50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਉੱਧਰ ਪੰਜਾਬ ਉੱਪਰ ਸਰਗਰਮ ਪੱਛਮੀ ਵਿਛੋਭ ਅਤੇ ਹਰਿਆਣਾ ਨੇੜੇ ਬਣੇ ਮੌਸਮੀ ਸਿਸਟਮ ਕਾਰਨ ਅਗਲੇ ਕੁਝ ਦਿਨ ਮੌਸਮ ਸੁਹਾਵਣਾ ਰਹਿ ਸਕਦਾ ਹੈ।

ਬਿਜਲੀ ਦੀ ਮੰਗ ਵੀ ਵਧੀ ਹੋਈ ਹੈ। ਸੋਮਵਾਰ ਨੂੰ ਪੰਜਾਬ ਵਿੱਚ ਬਿਜਲੀ ਦੀ ਮੰਗ 15,450 ਮੈਗਾਵਾਟ ਤੋਂ ਵੱਧ ਦਰਜ ਕੀਤੀ ਗਈ।

ਇਸ ਦੇ ਨਾਲ ਹੀ ਕਈ ਥਰਮਲ ਪਲਾਂਟਾਂ ਦੀਆਂ ਕੁਝ ਯੂਨਿਟਾਂ ਬੰਦ ਰਹੀਆਂ, ਜਦਕਿ ਬਿਜਲੀ ਦੀ ਸਪਲਾਈ ਲਈ ਕੇਂਦਰ ਤੋਂ ਵੀ ਵੱਡੀ ਮਾਤਰਾ ਵਿੱਚ ਬਿਜਲੀ ਲਈ ਗਈ।

ਮੌਸਮ ਵਿਭਾਗ ਦੇ ਅਨੁਸਾਰ 26 ਜੂਨ ਤੱਕ ਪੰਜਾਬ ਵਿੱਚ ਮੌਸਮ ਬਦਲਦਾ ਰਹੇਗਾ ਅਤੇ ਕਈ ਥਾਵਾਂ 'ਤੇ ਮੀਂਹ ਅਤੇ ਤੇਜ਼ ਹਵਾਵਾਂ ਜਾਰੀ ਰਹਿ ਸਕਦੀਆਂ ਹਨ।   

JOIN US ON

Telegram
Continues below advertisement
Sponsored Links by Taboola