Rahul Gandhi ਦੀ ED ਸਾਹਮਣੇ ਪੇਸ਼ੀ ਨਾਲ ਸਿਆਸੀ ਉਬਾਲ, ਦੇਸ਼ ਭਰ 'ਚ ਸੜਕਾਂ 'ਤੇ ਉੱਤਰੇ ਕਾਂਗਰਸੀ

Continues below advertisement

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ‘ਨੈਸ਼ਨਲ ਹੈਰਾਲਡ’ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੋਮਵਾਰ ਨੂੰ ਈਡੀ ਅੱਗੇ ਪੇਸ਼ ਹੋਏ। ਇਸ ਮੌਕੇ ਰਾਹੁਲ ਨੂੰ ਸਮਰਥਨ ਦੇਣ ਲਈ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਸਮੇਤ ਕਾਂਗਰਸ ਦੇ ਕਈ ਸੀਨੀਅਰ ਆਗੂ ਤੇ ਵੱਡੀ ਵਿੱਚ ਗਿਣਤੀ ਵਿੱਚ ਵਰਕਰ ਵੀ ਈਡੀ ਦਫਤਰ ਪੁੱਜੇ।

ਰਾਹੁਲ ਗਾਂਧੀ ਈਡੀ ਦਫ਼ਤਰ ਜਾਣ ਸਮੇਂ ਕਾਂਗਰਸ ਦਫ਼ਤਰ ਤੋਂ ਕੁਝ ਦੂਰ ਤਕ ਪੈਦਲ ਗਏ। ਪੁਲਿਸ ਨੇ ਇਸ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਰੋਕ ਦਿੱਤਾ। ਰਾਹੁਲ ਦਾ ਕਾਫਲਾ ਸਵੇਰੇ 11 ਵਜੇ ਦੇ ਕਰੀਬ ਈਡੀ ਦਫ਼ਤਰ ਪੁੱਜਾ। ਇਸ ਤੋਂ ਪਹਿਲਾਂ ਪਾਰਟੀ ਵੱਲੋਂ ਐਲਾਨੇ ਮਾਰਚ ਦੇ ਮੱਦੇਨਜ਼ਰ ਪੁਲਿਸ ਨੇ ਕਈ ਕਾਂਗਰਸੀ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਤੇ ਪਾਰਟੀ ਦਫ਼ਤਰ ਦੁਆਲੇ ਧਾਰਾ 144 ਲਾ ਦਿੱਤੀ।

ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਈਡੀ ਨੂੰ ਭਾਜਪਾ ਦਾ ‘ਚੋਣ ਮੈਨੇਜਮੈਂਟ ਵਿਭਾਗ’ ਕਰਾਰ ਦਿੰਦਿਆਂ ਦੋਸ਼ ਲਗਾਇਆ ਕਿ ਨਰਿੰਦਰ ਮੋਦੀ ਸਰਕਾਰ ਨੇ ਕਾਂਗਰਸ ਦੇ ‘ਸਤਿਆਗ੍ਰਹਿ’ ਨੂੰ ਰੋਕਣ ਲਈ ਨਵੀਂ ਦਿੱਲੀ ਇਲਾਕੇ ਵਿੱਚ ਅਣਐਲਾਨਿਆ ਆਪਾਤਕਾਲ ਲਗਾ ਦਿੱਤਾ ਹੈ। ਰਾਹੁਲ ਗਾਂਧੀ ਦੀ ਪੇਸ਼ੀ ਨੂੰ ਦੇਖਦਿਆਂ ਕਾਂਗਰਸ ਨੇ ਮੁਲਕ ਵਿੱਚ ਈਡੀ ਦਫ਼ਤਰਾਂ ਦੇ ਬਾਹਰ ‘ਸਤਿਆਗ੍ਰਹਿ’ ਦਾ ਫੈਸਲਾ ਕੀਤਾ ਸੀ ਤੇ ਦਿੱਲੀ ਵਿੱਚ ਵੱਡੇ ਪੱਧਰ ’ਤੇ ਪ੍ਰਦਰਸ਼ਨ ਦੀ ਤਿਆਰੀ ਵਿੱਢੀ ਸੀ।

Continues below advertisement

JOIN US ON

Telegram