ਸੁਖਬੀਰ ਬਾਦਲ ਦੇ ਅਸਤੀਫਾ ਦੇਣ ਵਾਲੇ ਬਿਆਨ 'ਤੇ ਬੋਲੇ ਰੰਧਾਵਾ
ਸੁਖਜਿੰਦਰ ਰੰਧਾਵਾ ਨੇ ਮਜੀਠੀਆ ਵੱਲੋਂ ਲਗਾਏ ਇਲਜ਼ਾਮਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਕਾਨੂੰਨ ਸਾਰਿਆਂ ਲਈ ਇਕ ਹੈ ਤੇ ਉਨ੍ਹਾਂ ਦੀ ਬੇਲ ਰੱਦ ਕਾਰਨ ਕੋਰਟ ਦਾ ਫੈਸਲਾ ਹੈ। ਉਨ੍ਹਾਂ ਅਦਾਲਤ ਦੇ ਇਕ ਪੁਰਾਣੇ ਫ਼ੈਸਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਜੇਕਰ ਅਦਾਲਤ ਇਕ ਪ੍ਰਧਾਨ ਮੰਤਰੀ ਨੂੰ ਕੁਰਸੀ ਤੋਂ ਉਤਾਰ ਸਕਦੀ ਹੈ ਤਾਂ ਮਜੀਠੀਆ ਕਿਹੜੇ ਖੇਤ ਦੀ ਮੂਲੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸੁਖਬੀਰ ਸਿੰਘ ਬਾਦਲ 'ਤੇ ਵੀ ਸਿਆਸੀ ਹਮਲੇ ਕੀਤੇ।