328 ਸਰੂਪਾਂ ਦੇ ਮਾਮਲੇ 'ਤੇ SGPC ਦਾ ਯੂ-ਟਰਨ, ਪੁਲਿਸ ਕਾਰਵਾਈ ਤੋਂ ਕੀਤਾ ਇਨਕਾਰ
#SGPC
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ 'ਚ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਯੂ-ਟਰਨ ਲੈ ਲਿਆ ਹੈ।ਅੱਜ ਹੋਈ ਅੰਤਰਿਗ ਕਮੇਟੀ ਦੀ ਮੀਟਿੰਗ ਦੌਰਾਨ ਕਾਨੂੰਨੀ ਕਾਰਵਾਈ ਤੋਂ ਹੱਥ ਪਿਛਾਂਹ ਖਿੱਚਦੇ ਹੋਏ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਖੁੱਦ ਕਾਰਵਾਈ ਕਰਨ ਦੀ ਸਮਰੱਥ ਹੈ ਇਸ ਕਰਕੇ ਕੋਈ ਕਾਨੂੰਨੀ ਕਾਰਵਾਈ ਨਹੀਂ ਹੋਵੇਗੀ।ਭਾਈ ਲੌਂਗੋਵਾਲ ਨੇ ਕਿਹਾ ਕਿ ਜੋ ਵੀ ਕਾਰਵਾਈ ਹੋਵੇਗੀ ਉਹ ਸ਼੍ਰੋਮਣੀ ਕਮੇਟੀ ਹੀ ਕਰੇਗੀ।ਪਾਵਨ ਸਰੂਪ ਗਾਇਬ ਹੋਣ ਦੀ ਰਿਪੋਰਟ ਨੂੰ ਜਨਤਕ ਕਰ ਦਿੱਤਾ ਗਿਆ ਹੈ ਅਤੇ ਇਸ ਨੂੰ SGPC ਦੀ ਵੈੱਬਸਾਈਟ ਤੇ ਵੀ ਪਾਇਆ ਜਾ ਰਿਹਾ ਹੈ।ਲੌਂਗੋਵਾਲ ਨੇ ਭਰੋਸਾ ਦਿੱਤਾ ਕੇ ਜਾਂਚ ਕਮਿਸ਼ਨ ਦੀ ਰਿਪੋਰਟ 'ਚ ਜੋ-ਜੋ ਕਮੀਆਂ ਆਈਆਂ ਹਨ ਉਸਨੂੰ ਦੂਰ ਕੀਤਾ ਜਾਵੇਗਾ ਅਤੇ ਕਿਸੇ ਨੂੰ ਵੀ ਬਖਸ਼ਿਆਂ ਨਹੀਂ ਜਾਵੇਗਾ।






















