ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਨਾਲ ਬਰਨਾਲਾ 'ਚ ਹਾਹਾਕਾਰ!

Continues below advertisement

ਬਰਨਾਲਾ ਵਿੱਚ ਸਫ਼ਾਈ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ। ਸ਼ਹਿਰ ਦੇ ਕਈ ਇਲਾਕਿਆਂ ਵਿੱਚ ਕੂੜੇ ਦੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਲੋਕਾਂ ਵਿੱਚ ਗੰਦਗੀ ਅਤੇ ਬਿਮਾਰੀਆਂ ਫੈਲਣ ਦਾ ਡਰ ਵੱਧ ਗਿਆ ਹੈ। ਮੁਲਾਜ਼ਮਾਂ ਦਾ ਦੋਸ਼ ਹੈ ਕਿ ਸਰਕਾਰ ਨੇ ਵਾਅਦੇ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ।

ਸਫ਼ਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਸਰਕਾਰ ਨੇ ਉਨ੍ਹਾਂ ਤੋਂ 30 ਦਿਨਾਂ ਦਾ ਸਮਾਂ ਮੰਗਿਆ ਸੀ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, "ਬਰਾਬਰ ਕੰਮ-ਬਰਾਬਰ ਤਨਖ਼ਾਹ", 10 ਸਾਲਾ ਨੀਤੀ ਰੱਦ ਕਰਨ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਵਰਗੀਆਂ ਮੰਗਾਂ 'ਤੇ ਕਾਰਵਾਈ ਦਾ ਭਰੋਸਾ ਦਿੱਤਾ ਸੀ। ਪਰ ਸਮਾਂ ਬੀਤ ਜਾਣ ਦੇ ਬਾਵਜੂਦ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ, ਜਿਸ ਕਾਰਨ 8 ਜੁਲਾਈ ਤੋਂ ਮੁੜ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰਨੀ ਪਈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਸ਼ਹਿਰ ਵਿੱਚ ਗੰਦਗੀ ਫੈਲਾਉਣਾ ਨਹੀਂ, ਸਗੋਂ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਹੈ। ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ ਅਜੇ ਤੱਕ ਕੋਈ ਪ੍ਰਸ਼ਾਸਨਿਕ ਅਧਿਕਾਰੀ ਜਾਂ ਸਿਆਸੀ ਆਗੂ ਉਨ੍ਹਾਂ ਨਾਲ ਗੱਲ ਕਰਨ ਨਹੀਂ ਪਹੁੰਚਿਆ।

ਦੂਜੇ ਪਾਸੇ, ਸ਼ਹਿਰ ਦੇ ਲੋਕ ਅਤੇ ਵਪਾਰੀ ਵੀ ਇਸ ਸਥਿਤੀ ਤੋਂ ਕਾਫ਼ੀ ਪਰੇਸ਼ਾਨ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਬਾਜ਼ਾਰਾਂ ਵਿੱਚ ਕੂੜੇ ਦੇ ਢੇਰ ਲੱਗਣ ਕਾਰਨ ਬਦਬੂ ਫੈਲ ਰਹੀ ਹੈ ਅਤੇ ਗਾਹਕਾਂ ਦੀ ਆਵਾਜਾਈ ਵੀ ਘੱਟ ਹੋ ਗਈ ਹੈ। ਲੋਕਾਂ ਨੇ ਚਿੰਤਾ ਜ਼ਾਹਿਰ ਕੀਤੀ ਕਿ ਜੇਕਰ ਮੀਂਹ ਪਿਆ ਤਾਂ ਗੰਦਗੀ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਹੋਰ ਵੱਧ ਸਕਦਾ ਹੈ।

JOIN US ON

Telegram
Continues below advertisement
Sponsored Links by Taboola