FAZILKA DEADBODY | ਨਹਿਰ 'ਚੋਂ ਮਿਲੀ ਅਣਪਛਾਤੀ ਔਰਤ ਦੀ ਅਰਧ ਨਗਨ ਲਾਸ਼, ਪੁਲਿਸ ਮਾਮਲੇ ਦੀ ਜਾਂਚ 'ਚ ਜੁੱਟੀ

Continues below advertisement

ਅਬੋਹਰ ਦੇ ਪਿੰਡ ਜੰਡਵਾਲਾ ਹਨੂਵੰਤਾ ਨੇੜਿਓਂ ਲੰਘਦੀ ਨਹਿਰ ਵਿੱਚੋਂ ਇੱਕ ਅਣਪਛਾਤੀ ਔਰਤ ਦੀ ਲਾਸ਼ ਅੱਧ ਸੜੀ ਹਾਲਤ ਵਿੱਚ ਮਿਲੀ, ਜਿਸ ਨੂੰ ਸਮਾਜ ਸੇਵੀ ਸੰਸਥਾ ਦੇ ਮੈਂਬਰਾਂ ਵੱਲੋਂ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਔਰਤ ਦੇ ਸਿਰ 'ਤੇ ਸੱਟਾਂ ਦੇ ਨਿਸ਼ਾਨ ਹੋਣ ਕਾਰਨ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਉਸ ਦਾ ਕਤਲ ਕੀਤਾ ਗਿਆ ਹੋ ਸੱਕਦਾ ਹੈ। ਮੌਕੇ ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 30-35 ਸਾਲ ਸੀ ਉਸ ਨੇ ਮੈਰੂਨ ਰੰਗ ਦਾ ਕੁੜਤਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਕਿਸੇ ਤਿੱਖੀ ਚੀਜ਼ ਨਾਲ ਸੱਟ ਦੇ ਨਿਸ਼ਾਨ ਹਨ। ਔਰਤ ਨੇ ਆਪਣੇ ਸਜੇ ਹੱਥ 'ਤੇ ਮੋਤੀ ਦਾ ਕੰਗਣ ਪਾਇਆ ਹੋਇਆ ਹੈ ਅਤੇ ਉਸ ਦੀ ਲਾਸ਼ ਕਰੀਬ 2-3 ਦਿਨ ਪੁਰਾਣੀ ਹੈ। ਇਸ ਦੌਰਾਨ ਪੁਲੀਸ ਨੇ ਲਾਸ਼ ਨੂੰ ਪਛਾਣ ਅਤੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾਇਆ ਹੈ। ਥਾਣਾ ਖੂਈਆਂ ਸਰਵਰ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। #fazilka #abohar #deadbody #deadbodyfound #canal

Continues below advertisement

JOIN US ON

Telegram