Stubble Burning | ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਪ੍ਰਸ਼ਾਸਨ ਦੀ ਆਖਰੀ ਵਾਰਨਿੰਗ, ਜੇ ਨਹੀਂ ਸੁਧਰੇ ਤਾਂ...

Continues below advertisement

#stubbleburning #punjabstubbleburning ਝੋਨੇ ਅਤੇ ਬਾਸਮਤੀ ਦੇ ਵਾਢੀ ਸੀਜ਼ਨ ਦੌਰਾਨ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਛੇਤੀ ਪ੍ਰਬੰਧ ਕਰਨ ਦੇ ਮੰਤਵ ਨਾਲ ਕਿਸਾਨਾਂ ਵੱਲੋਂ ਲਗਾਈ ਜਾਂਦੀ ਅੱਗ ਨੂੰ ਰੋਕਣ ਅਤੇ ਇਸ ਦੇ ਮਨੁੱਖ ਅਤੇ ਵਾਤਾਵਰਨ ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਨਿਯੁਕਤ ਕਲੱਸਟਰ ਅਫਸਰਾਂ ਦੀ ਮੀਟਿੰਗ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਸਥਾਨ ਅਸੋਕਾ ਚੱਕਰ ਮੀਟਿੰਗ ਹਾਲ ਵਿਖੇ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਓਜਸਵੀ ਆਈ.ਏ.ਐਸ. ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਪ੍ਰਸ਼ਾਸ਼ਨ ਵੱਲੋਂ ਕੋਈ ਵੀ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਵੱਧ ਤੋਂ ਵੱਧ ਚਾਲਾਨ ਕੱਟੇ ਜਾਣ ਅਤੇ ਇਸ ਸਬੰਧੀ ਪਿੰਡ ਦੇ ਗੁਰਦੁਆਰਿਆਂ ਵਿੱਚ ਅਨਾਊਂਸਮੈਂਟ ਕਰਵਾ ਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗੂਰਕ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਹਦਾਇਤ ਕੀਤੀ ਕਿ ਨੋਡਲ ਅਫਸਰ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣੂ ਕਰਵਾਉਣ।

#farmers #farmersprotest

Continues below advertisement

JOIN US ON

Telegram