ਪੰਜਾਬ 'ਚ ਫਿਰ ਵਧੇਗਾ ਪਾਰਾ! ਮਾਨਸੂਨ ਨੇ ਘਟਾਈ ਰਫ਼ਤਾਰ
ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਮੱਠੀ ਪੈ ਗਈ ਹੈ। ਇਸ ਕਾਰਨ ਇੱਕ ਵਾਰ ਫਿਰ ਉਮਸ ਭਰੀ ਗਰਮੀ ਨੇ ਲੋਕਾਂ ਦੀ ਪਰੇਸ਼ਾਨੀ ਵਧਾ ਦਿੱਤੀ ਹੈ। ਅਸਮਾਨ ਵਿੱਚ ਬੱਦਲ ਤਾਂ ਛਾਏ ਰਹਿਣਗੇ, ਪਰ ਜ਼ਿਆਦਾਤਰ ਇਲਾਕਿਆਂ ਵਿੱਚ ਸਿਰਫ਼ ਹਲਕੀ ਬੂੰਦਾਬਾਂਦੀ ਦੀ ਹੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ ਕਰੀਬ 16 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋ ਸਕਦੀ ਹੈ। ਇਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਮੋਹਾਲੀ ਸਮੇਤ ਕਈ ਹੋਰ ਜ਼ਿਲ੍ਹੇ ਸ਼ਾਮਲ ਹਨ।
ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 1.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਸਭ ਤੋਂ ਵੱਧ 39.6 ਡਿਗਰੀ ਸੈਲਸੀਅਸ ਤਾਪਮਾਨ ਬਠਿੰਡਾ ਵਿੱਚ ਰਿਕਾਰਡ ਹੋਇਆ।
ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਮਾਨਸੂਨ ਦੀ ਮੁੱਖ ਰੇਖਾ ਉੱਤਰ ਵੱਲ ਖਿਸਕਣ ਕਾਰਨ ਫਿਲਹਾਲ ਪੰਜਾਬ ਵਿੱਚ ਬ੍ਰੇਕ ਮਾਨਸੂਨ ਵਰਗੀ ਸਥਿਤੀ ਬਣੀ ਹੋਈ ਹੈ। ਇਸ ਕਾਰਨ ਅਗਲੇ ਕੁਝ ਦਿਨਾਂ ਤੱਕ ਜ਼ਿਆਦਾਤਰ ਇਲਾਕਿਆਂ ਵਿੱਚ ਉਮਸ ਅਤੇ ਗਰਮੀ ਬਣੀ ਰਹੇਗੀ। ਮਾਨਸੂਨ ਦੇ 21 ਤੋਂ 22 ਜੁਲਾਈ ਦੇ ਆਸ-ਪਾਸ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਗਰਮੀ ਵਧਣ ਕਾਰਨ ਪੰਜਾਬ ਵਿੱਚ ਬਿਜਲੀ ਦੀ ਮੰਗ ਵੀ ਵਧ ਗਈ ਹੈ। ਹਾਲਾਂਕਿ ਭਾਖੜਾ ਅਤੇ ਪੌਂਗ ਡੈਮ ਦਾ ਜਲ ਪੱਧਰ ਅਜੇ ਵੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ।