WEATHER UPDATE | Punjab ਤੇ ਵੀ Cyclone ਦਾ ਅਸਰ!, ਅੱਜ ਸ਼ਾਮ ਤੋਂ ਬਦਲੇਗਾ ਮੌਸਮ, ਇਨ੍ਹਾਂ ਇਲਾਕਿਆਂ 'ਚ Red Alert

Continues below advertisement

#punjabweather

ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਰਕੇ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਨੂੰ ਪਾਰ ਕਰ ਗਿਆ। ਇਸ ਦੇ ਨਾਲ ਹੀ ਅੱਜ ਵੀ ਪੂਰਾ ਦਿਨ ਮੌਸਮ ਸਾਫ਼ ਰਹੇਗਾ। ਅਜਿਹੇ 'ਚ ਲੋਕਾਂ ਨੂੰ ਦਿਨ ਭਰ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਇਸ ਦੇ ਨਾਲ ਹੀ ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ।

ਹਾਲਾਂਕਿ ਅੱਜ ਸ਼ਾਮ ਤੋਂ ਮੌਸਮ ਬਦਲਣਾ ਸ਼ੁਰੂ ਹੋ ਜਾਵੇਗਾ। ਕੱਲ੍ਹ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 1.3 ਡਿਗਰੀ ਦਾ ਵਾਧਾ ਹੋਇਆ ਹੈ। ਜਦੋਂ ਕਿ ਇਹ ਆਮ ਤਾਪਮਾਨ ਨਾਲੋਂ 2.4 ਡਿਗਰੀ ਵੱਧ ਹੈ। ਰੂਪਨਗਰ ਵਿੱਚ ਸਭ ਤੋਂ ਵੱਧ ਤਾਪਮਾਨ 38.5 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਦੇ ਮਾਹਿਰ ਸਤੰਬਰ ਮਹੀਨੇ ਵਿੱਚ ਅਜਿਹੀ ਗਰਮੀ ਲਈ ਘੱਟ ਮੀਂਹ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ। ਚੰਡੀਗੜ੍ਹ ਵਿੱਚ 1 ਜੂਨ ਤੋਂ ਹੁਣ ਤੱਕ 712.2 ਮਿਲੀਮੀਟਰ ਬਾਰਿਸ਼ ਹੋਈ ਹੈ। ਜੋ ਕਿ ਆਮ ਨਾਲੋਂ 14.4 ਫੀਸਦੀ ਘੱਟ ਹੈ।

#punjabweathertoday #heatwaves #heatwave #heavyrain #cyclon

Continues below advertisement

JOIN US ON

Telegram