ਪੜਚੋਲ ਕਰੋ
ਜਥੇਦਾਰ ਗੜਗੱਜ ਨੂੰ ਕੀ ਬੇਨਤੀ ਕਰ ਰਹੇ AAP ਮੰਤਰੀ ?
ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਬਿਲਕੁਲ ਸਾਹਮਣੇ ਬਣ ਰਹੀ ਹੈਰੀਟੇਜ ਸਟਰੀਟ ਸਬੰਧੀ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ ਜੀ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਜੀ ਨੂੰ ਨਿਮਰਤਾ ਸਹਿਤ ਬੇਨਤੀ 
ਸਤਿਕਾਰਯੋਗ ਜੀਓ, ਪਿਛਲੇ ਲੰਮੇ ਸਮੇਂ ਤੋਂ ਦੇਸ਼ਾਂ-ਵਿਦੇਸ਼ਾਂ ਵਿੱਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵੀ ਅੰਮ੍ਰਿਤਸਰ ਸਾਹਿਬ ਦੀ ਤਰ੍ਹਾਂ ਹੈਰੀਟੇਜ ਸਟਰੀਟ ਬਣਾਈ ਜਾਵੇ। ਇਸੇ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਲਗਭਗ 20 ਕਰੋੜ ਰੁਪਏ ਦੀ ਲਾਗਤ ਨਾਲ ਮੁੱਖ ਮਾਰਗ ਤੋਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਤੱਕ ਹੈਰੀਟੇਜ ਸਟਰੀਟ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ।ਇਹ ਪ੍ਰੋਜੈਕਟ ਮੇਰਾ ਕੋਈ ਨਿੱਜੀ ਪ੍ਰੋਜੈਕਟ ਨਹੀਂ ਹੈ। ਅਸੀਂ ਪਹਿਲਾਂ ਵੀ ਇਹ ਕੰਮ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਹਿਮਤੀ ਨਾਲ ਹੀ ਸ਼ੁਰੂ ਕੀਤਾ ਸੀ ਅਤੇ ਅੱਜ ਵੀ ਪੂਰੀ ਸਹਿਮਤੀ ਅਤੇ ਸਲਾਹ-ਮਸ਼ਵਰੇ ਨਾਲ ਇਸ ਨੂੰ ਅੱਗੇ ਵਧਾਉਣ ਲਈ ਤਿਆਰ ਹਾਂ। ਜੇਕਰ ਜੱਥੇਦਾਰ ਸਾਹਿਬ ਜਾਂ ਸ੍ਰੋਮਣੀ ਕਮੇਟੀ ਵੱਲੋਂ ਇਸ ਪ੍ਰੋਜੈਕਟ ਵਿੱਚ ਕੋਈ ਤਬਦੀਲੀ ਜਾਂ ਸੁਧਾਰ ਦੀ ਸਲਾਹ ਦਿੱਤੀ ਜਾਂਦੀ ਹੈ, ਤਾਂ ਅਸੀਂ ਉਸ ‘ਤੇ ਵੀ ਵਿਚਾਰ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਾਂ।ਮੇਰੀ ਆਪ ਜੀ ਨੂੰ ਨਿਮਰਤਾ ਸਹਿਤ ਹੱਥ ਜੋੜ ਕੇ ਬੇਨਤੀ ਹੈ ਕਿ ਇਸ ਮਹੱਤਵਪੂਰਨ ਪ੍ਰੋਜੈਕਟ ਨੂੰ ਬੰਦ ਕਰਵਾਉਣ ਦੀ ਬਜਾਏ, ਆਓ ਰਲ-ਮਿਲ ਕੇ, ਇਸਨੂੰ ਪੂਰਾ ਕਰਨ ਲਈ ਸਹਿਯੋਗ ਕਰੀਏ। ਇਸ ਹੈਰੀਟੇਜ ਸਟਰੀਟ ਦੇ ਬਣਨ ਨਾਲ ਤਖਤ ਸਾਹਿਬ ਦੇ ਸਾਹਮਣੇ ਬਰਸਾਤਾਂ ਦੇ ਮੌਸਮ ਦੌਰਾਨ ਖੜਦੇ ਪਾਣੀ, ਗੰਦੇ ਨਾਲੇ ਅਤੇ ਟ੍ਰੈਫਿਕ ਵਰਗੀਆਂ ਸਮੱਸਿਆਵਾਂ ਦਾ ਸਥਾਈ ਹੱਲ ਨਿਕਲੇਗਾ।ਇਸ ਪ੍ਰੋਜੈਕਟ ਨਾਲ ਜਿੱਥੇ ਸੰਗਤਾਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਮੰਗ ਪੂਰੀ ਹੋਵੇਗੀ, ਉੱਥੇ ਹੀ ਸ਼੍ਰੀ ਅਨੰਦਪੁਰ ਸਾਹਿਬ ਦੀ ਸੁੰਦਰਤਾ ਨੂੰ ਵੀ ਹੋਰ ਚਾਰ ਚੰਨ ਲੱਗਣਗੇ।
ਖ਼ਬਰਾਂ
CM ਮਾਨ ਤੇ ਭੜਕੀ ਹਰਸਿਮਰਤ ਬਾਦਲ , AAP ਰਾਜ ਨੇ ਪੰਜਾਬ ਕੀਤਾ ਬਰਬਾਦ
ਹੋਰ ਵੇਖੋ
Advertisement






















