ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ 'ਤੇ ਕਿਉਂ ਚੁੱਕੇ ਸਵਾਲ?

AAP ਨੇ ਇਲਜ਼ਾਮ ਲਾਏ ਨੇ ਕਿ ਕੈਪਟਨ ਅਮਰਿੰਦਰ ਨੇ ਕਾਨੂੰਨਾਂ ਸਬੰਧੀ ਬਣੀ ਹਾਈਪਾਵਰ ਕਮੇਟੀ ਦਾ ਮੈਂਬਰ ਬਣਨ ਸਬੰਧੀ ਅਜੇ ਤੱਕ ਕੁਝ ਵੀ ਸਪੱਸ਼ਟ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ, ਉਨ੍ਹਾਂ ਹਾਈਪਾਵਰ ਕਮੇਟੀ ਦਾ ਮੈਂਬਰ ਹੁੰਦੇ ਹੋਏ ਕਿਸਾਨਾਂ ਦੀ ਆਵਾਜ਼ ਨਹੀਂ ਚੁੱਕੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਸਬੰਧੀ ਮੁੰਬਈ ਵਿਖੇ ਹੋਈ ਹਾਈਪਾਵਰ ਕਮੇਟੀ ਦੀ ਮੀਟਿੰਗ ਵਿੱਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਸ਼ਾਮਲ ਹੋਏ, ਪ੍ਰੰਤੂ ਕਿਸਾਨਾਂ ਦੀ ਗੱਲ ਕਰਨ ਦੀ ਬਜਾਏ ਚੁੱਪ ਹੀ ਰਹੇ।

JOIN US ON

Telegram
Sponsored Links by Taboola