ਪੜਚੋਲ ਕਰੋ
Argentina ਦੀ Vice President 'ਤੇ Attack ਦੀ ਕੋਸ਼ਿਸ਼ ਨਾ ਕਾਮਯਾਬ, ਕੰਨਪੱਟੀ 'ਤੇ ਰੱਖੀ ਬੰਦੂਕ
Argentina Vice President Attack: ਅਰਜਨਟੀਨਾ ਦੀ ਉਪ ਰਾਸ਼ਟਰਪਤੀ Cristina Fernández 'ਤੇ ਜਾਨਲੇਵਾ ਹਮਲੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਉਪ ਰਾਸ਼ਟਰਪਤੀ ਦੇ ਘਰ ਦੇ ਬਾਹਰ ਇੱਕ ਬੰਦੂਕਧਾਰੀ ਨੇ ਉਨ੍ਹਾਂ 'ਤੇ ਪਿਸਤੌਲ ਤਾਣ ਲਈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਤੋਂ ਬਾਅਦ ਹੜਕੰਪ ਮਚ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਕ੍ਰਿਸਟੀਨਾ ਦੇ ਘਰ ਦੇ ਬਾਹਰ ਸਮਰਥਕਾਂ ਦੀ ਭੀੜ ਇਕੱਠੀ ਹੋ ਗਈ ਸੀ। ਕ੍ਰਿਸਟੀਨਾ ਆਪਣੀ ਕਾਰ ਤੋਂ ਹੇਠਾਂ ਉਤਰ ਕੇ ਘਰ ਦੇ ਅੰਦਰ ਜਾ ਰਹੀ ਸੀ ਜਦੋਂ ਇੱਕ ਬੰਦੂਕਧਾਰੀ ਨੇ ਉਨ੍ਹਾਂ ਦੇ ਬਹੁਤ ਨੇੜੇ ਤੋਂ ਪਿਸਤੌਲ ਦਾ ਇਸ਼ਾਰਾ ਕੀਤਾ। ਇਸ ਦੌਰਾਨ ਮੌਕੇ 'ਤੇ ਮੌਜੂਦ ਸੁਰੱਖਿਆ ਬਲਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਬੰਦੂਕਧਾਰੀ ਨੂੰ ਕਾਬੂ ਕਰ ਲਿਆ। ਤਾਜ਼ਾ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਹੋਰ ਵੇਖੋ






















