ਬੰਗਲਾਦੇਸ਼ ਦੀ ਪ੍ਰਧਾਨਮੰਤਰੀ ਸ਼ੇਖ਼ ਹਸੀਨਾ ਨੇ ਦਿੱਤਾ ਅਸਤੀਫਾ, ਫੌਜ ਦੇ ਹੈਲੀਕਾਪਟਰ ਦੇਸ਼ ਛੱਡਿਆ

Continues below advertisement

ਬੰਗਲਾਦੇਸ਼ ਦੀ ਪ੍ਰਧਾਨਮੰਤਰੀ ਸ਼ੇਖ਼ ਹਸੀਨਾ ਨੇ ਦਿੱਤਾ ਅਸਤੀਫਾ, ਫੌਜ ਦੇ ਹੈਲੀਕਾਪਟਰ ਦੇਸ਼ ਛੱਡਿਆ

ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਜਿਸ ਤੋਂ ਬਾਅਦ ਹੁਣ ਦੇਸ਼ ਦੀ ਕਮਾਨ ਫੌਜ ਦੇ ਹੱਥਾਂ 'ਚ ਹੈ। ਬੰਗਲਾਦੇਸ਼ ਦੀ ਫੌਜ ਨੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਲਈ 45 ਮਿੰਟ ਦਾ ਅਲਟੀਮੇਟਮ ਦਿੱਤਾ ਸੀ। ਸੈਂਕੜੇ ਪ੍ਰਦਰਸ਼ਨਕਾਰੀ ਉਨ੍ਹਾਂ ਦੀ ਰਿਹਾਇਸ਼ 'ਚ ਦਾਖ਼ਲ ਹੋ ਗਏ। ਇਸ ਤੋਂ ਬਾਅਦ ਉਹ ਫੌਜੀ ਹੈਲੀਕਾਪਟਰ ਵਿੱਚ ਭਾਰਤ ਲਈ ਰਵਾਨਾ ਹੋ ਗਈ। ਇਹ ਜਾਣਕਾਰੀ ਪ੍ਰਥਮ ਆਲੋ ਡੇਲੀ ਨੇ ਦਿੱਤੀ ਹੈ।

ਸੋਮਵਾਰ ਨੂੰ ਦੁਪਹਿਰ 2:30 ਵਜੇ ਸ਼ੇਖ ਹਸੀਨਾ ਨੂੰ ਲੈ ਕੇ ਫੌਜੀ ਹੈਲੀਕਾਪਟਰ ਬੰਗਭਵਨ ਤੋਂ ਰਵਾਨਾ ਹੋਇਆ। ਉਸ ਸਮੇਂ ਉਨ੍ਹਾਂ ਦੀ ਛੋਟੀ ਭੈਣ ਸ਼ੇਖ ਰੇਹਾਨਾ ਵੀ ਉਨ੍ਹਾਂ ਦੇ ਨਾਲ ਸੀ। ਸਬੰਧਤ ਸੂਤਰਾਂ ਨੇ ਦੱਸਿਆ ਕਿ ਉਹ ਹੈਲੀਕਾਪਟਰ ਰਾਹੀਂ ਭਾਰਤ ਲਈ ਰਵਾਨਾ ਹੋ ਗਈ ਹੈ।  ਦੱਸ ਦਈਏ ਕਿ ਬੰਗਲਾਦੇਸ਼ ਵਿੱਚ ਇੰਟਰਨੈੱਟ ਸੇਵਾ ਪੂਰੀ ਤਰ੍ਹਾਂ ਠੱਪ ਹੈ। ਪਿਛਲੇ ਮਹੀਨੇ ਸਰਕਾਰੀ ਨੌਕਰੀਆਂ ਵਿੱਚ ਰਾਖਵੇਂਕਰਨ ਦਾ ਵਿਰੋਧ ਕਰ ਰਹੇ ਵਿਦਿਆਰਥੀ ਸਮੂਹਾਂ ਵੱਲੋਂ ਕੀਤੀ ਹਿੰਸਾ ਵਿੱਚ ਘੱਟੋ-ਘੱਟ 150 ਲੋਕ ਮਾਰੇ ਗਏ ਸਨ ਅਤੇ ਹਜ਼ਾਰਾਂ ਜ਼ਖ਼ਮੀ ਹੋ ਗਏ ਸਨ।

Continues below advertisement

JOIN US ON

Telegram