Hardeep Singh Nijjar ਕਤਲ ਮਾਮਲੇ 'ਚ ਵੱਡਾ ਅਪਡੇਟ |Canada Supreme Court

Hardeep Singh Nijjar ਕਤਲ ਮਾਮਲੇ 'ਚ ਵੱਡਾ ਅਪਡੇਟ |Canada Supreme Court

ਖ਼ਾਲਿਸਤਾਨ ਦੇ ਹਮਾਇਤੀ ਹਰਦੀਪ ਸਿੰਘ ਨਿੱਝਰ (Hardeep Singh Nijjar) ਦੇ ਕਤਲ ਕੇਸ ਨਾਲ ਸਬੰਧਤ ਚਾਰ ਮੁਲਜ਼ਮਾਂ ਨੂੰ ਕੈਨੇਡੀਅਨ ਸੁਪਰੀਮ ਕੋਰਟ (Canadian Supreme Court) ਨੇ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਉਨ੍ਹਾਂ ਦੀ ਰਿਹਾਈ ਦਾ ਹੁਕਮ ਵੀ ਜਾਰੀ ਕਰ ਦਿੱਤਾ ਹੈ।

ਕੈਨੇਡਾ ਦੀ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ਵਿੱਚ ਕੈਨੇਡਾ ’ਚ ਗ੍ਰਿਫ਼ਤਾਰ ਚਾਰ ਭਾਰਤੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 11 ਫਰਵਰੀ ਨੂੰ ਬ੍ਰਿਟਿਸ਼ ਕੋਲੰਬੀਆ ਸੁਪਰੀਮ ਕੋਰਟ (British Columbia Supreme Court) ਵਿੱਚ ਹੋਵੇਗੀ। ਗ਼ੌਰਤਲਬ ਹੈ ਕਿ ਹਰਦੀਪ ਸਿੰਘ ਨਿੱਝਰ ਨੂੰ ਭਾਰਤ ਨੇ ਦਹਿਸ਼ਤਗਰਦ ਐਲਾਨਿਆ ਹੋਇਆ ਸੀ।

ਹੇਠਲੀ ਅਦਾਲਤ ਵਿੱਚ ਕਾਰਵਾਈ ‘ਤੇ ਰੋਕ ਲੱਗਣ ਤੋਂ ਬਾਅਦ ਸਬੂਤਾਂ ਦੀ ਘਾਟ ਕਾਰਨ ਸੁਪਰੀਮ ਕੋਰਟ ਨੇ ਰਿਹਾਈ ਦਾ ਹੁਕਮ ਜਾਰੀ ਕੀਤਾ ਹੈ। ਸੂਤਰਾਂ ਮੁਤਾਬਕ ਕੈਨੇਡੀਅਨ ਪੁਲੀਸ ਮੁਲਜ਼ਮਾਂ ਵਿਰੁੱਧ ਠੋਸ ਸਬੂਤ ਪੇਸ਼ ਨਹੀਂ ਕਰ ਸਕੀ।

ਇਸ ਸਬੰਧ ਵਿਚ ਫੜੇ ਗਏ ਚਾਰ ਭਾਰਤੀਆਂ ਦੀ ਪਛਾਣ ਕਰਨ ਬਰਾੜ, ਅਮਨਦੀਪ ਸਿੰਘ, ਕਮਲਪ੍ਰੀਤ ਸਿੰਘ ਅਤੇ ਕਰਨਪ੍ਰੀਤ ਸਿੰਘ ਵਜੋਂ ਹੋਈ ਹੈ। ਇਨ੍ਹਾਂ ਨੂੰ ਨਵੰਬਰ 2024 ਵਿੱਚ ਚਾਰਜਸ਼ੀਟ ਕੀਤਾ ਗਿਆ ਸੀ। ਉਨ੍ਹਾਂ ਨੇ ਕੈਨੇਡੀਅਨ ਸੁਪਰੀਮ ਕੋਰਟ ਵਿੱਚ ਜ਼ਮਾਨਤ ਲਈ ਅਪੀਲ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਵੱਲੋਂ ਮਨਜ਼ੂਰ ਕਰ ਲਿਆ ਗਿਆ।

 

JOIN US ON

Telegram
Sponsored Links by Taboola