ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਮੰਗਲਵਾਰ ਸਵੇਰੇ ਲੱਗੇ ਭੂਚਾਲ ਦੇ ਹਲਕੇ ਝਟਕੇ
Continues below advertisement
ਚੰਡੀਗੜ੍ਹ: ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਮੰਗਲਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਭੂਚਾਲ ਸਵੇਰੇ 10.04 ਵਜੇ ਆਇਆ, ਜਿਸ ਦੀ ਤੀਬਰਤਾ 3.9 ਤੀਬਰਤਾ ਸੀ। ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਪਰ ਪੰਜਾਬ 'ਚ ਮਹਿਸੂਸ ਕੀਤੇ ਗਏ ਭੂਚਾਲ ਦਾ ਕੇਂਦਰ ਪਾਕਿਸਤਾਨ ਦੇ ਲਾਹੌਰ ਤੋਂ 18 ਕਿਲੋਮੀਟਰ ਦੂਰ ਦੱਸਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸਵੇਰੇ 10.04 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੀ ਤੀਬਰਤਾ ਜ਼ਿਆਦਾ ਨਹੀਂ ਸੀ ਪਰ ਇਹ ਇਕ ਵਾਰ ਵਿੱਚ ਇਕ ਵਿਅਕਤੀ ਨੂੰ ਹਿਲਾ ਦੇਣ ਲਈ ਕਾਫੀ ਸੀ।
Continues below advertisement