Mexico 'ਚ ਜ਼ਬਰਦਸਤ Earthquake, ਵੇਖੋ video

Continues below advertisement

ਮੈਕਸੀਕੋ ਦੇ ਪ੍ਰਸ਼ਾਂਤ ਤੱਟ 'ਤੇ ਸੋਮਵਾਰ ਨੂੰ 7.6 ਤੀਬਰਤਾ ਦਾ ਭੂਚਾਲ ਆਇਆ। ਜਿਸ ਵਿੱਚ ਘੱਟੋ-ਘੱਟ ਇੱਕ ਵਿਅਕਤੀ ਦੀ ਮੌਤ ਹੋ ਗਈ, ਇਮਾਰਤਾਂ ਨੂੰ ਨੁਕਸਾਨ ਪਹੁੰਚਿਆ, ਬਿਜਲੀ ਚਲੀ ਗਈ। ਭੂਚਾਲ ਦੇ ਝਟਕੇ ਲੱਗਦੇ ਹੀ ਲੋਕ ਆਪਣੀਆਂ ਜਾਨਾਂ ਬਚਾਉਣ ਲਈ ਰੌਲਾ ਪਾਉਂਦੇ ਹੋਏ ਸੜਕਾਂ 'ਤੇ ਆ ਗਏ। ਮੈਕਸੀਕੋ ਦੇ ਰਾਸ਼ਟਰਪਤੀ ਆਂਦਰੇਸ ਮੈਨੁਅਲ ਲੋਪੇਜ਼ ਓਬਰਾਡੋਰ ਨੇ ਇੱਕ ਵੀਡੀਓ ਸੰਬੋਧਨ ਵਿੱਚ ਕਿਹਾ ਕਿ ਪ੍ਰਸ਼ਾਂਤ ਬੰਦਰਗਾਹ ਮੰਜ਼ਾਨੀਲੋ ਵਿੱਚ ਇੱਕ ਸਟੋਰ ਵਿੱਚ ਕੰਧ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਯੂਐਸ ਸੁਨਾਮੀ ਚੇਤਾਵਨੀ ਕੇਂਦਰ ਨੇ ਕਿਹਾ ਕਿ ਭੂਚਾਲ ਦੇ ਕੇਂਦਰ ਤੋਂ ਲਗਭਗ 200 ਮੀਲ ਦੇ ਅੰਦਰ ਮੈਕਸੀਕਨ ਤੱਟਰੇਖਾ ਦੇ ਕੁਝ ਹਿੱਸਿਆਂ ਵਿੱਚ ਸੁਨਾਮੀ ਸੰਭਵ ਹੈ, ਪਰ ਕੈਲੀਫੋਰਨੀਆ ਅਤੇ ਹਵਾਈ ਸਮੇਤ ਅਮਰੀਕਾ ਦੇ ਪੱਛਮੀ ਤੱਟ ਨੂੰ ਕੋਈ ਖ਼ਤਰਾ ਨਹੀਂ ਹੈ, Weather.com ਦੀ ਰਿਪੋਰਟ ਹੈ।

Continues below advertisement

JOIN US ON

Telegram