Canada Mass Shooting: ਭਾਰੀ ਗੋਲੀਬਾਰੀ ਕਾਰਨ ਕੈਨੇਡਾ 'ਚ ਦਹਿਸ਼ਤ, ਕਈ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ
Canada Mass Shooting: ਕੈਨੇਡਾ ਦੇ ਪੱਛਮੀ ਸੂਬੇ ਬ੍ਰਿਟਿਸ਼ ਕੋਲੰਬੀਆ ਵਿੱਚ ਗੋਲੀਬਾਰੀ ਕਾਰਨ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਸਥਾਨਕ ਕੈਨੇਡੀਅਨ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਇਸ ਘਟਨਾ 'ਚ ਕਈ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ ਅਤੇ ਘਟਨਾ 'ਚ ਸ਼ਾਮਲ ਇਕ ਸ਼ੱਕੀ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਕੈਨੇਡੀਅਨ ਸਮੇਂ ਮੁਤਾਬਕ ਸਵੇਰੇ 6.20 ਵਜੇ ਵਾਪਰੀ ਇਸ ਘਟਨਾ ਵਿੱਚ ਲੈਂਗਲੇ ਸ਼ਹਿਰ ਵਿੱਚ ਕਈ ਥਾਵਾਂ ’ਤੇ ਗੋਲੀਬਾਰੀ ਕਰਨ ਤੋਂ ਬਾਅਦ ਪੁਲਿਸ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ। ਸ਼ੂਟਰ ਨੇ ਫੁੱਟਪਾਥ 'ਤੇ ਸੌਂ ਰਹੇ ਬੇਘਰ ਲੋਕਾਂ ਨੂੰ ਨਿਸ਼ਾਨਾ ਬਣਾਇਆ ਹੈ। ਮੌਕੇ 'ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦੌਰਾਨ ਪੁਲਿਸ ਨੇ ਅਪਰਾਧ ਸਥਾਨ ਦੀਆਂ ਸੜਕਾਂ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਹੈ। ਕੈਨੇਡਾ ਦੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਦੇ ਬੁਲਾਰੇ ਮੁਤਾਬਕ ਹਮਲੇ ਵਿੱਚ ਜ਼ਖਮੀਆਂ ਦੀ ਗਿਣਤੀ ਬਾਰੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ।






















